05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਅੰਮ੍ਰਿਤਪਾਲ ਸਿੰਘ ਥਿੰਦ ਬਣੇ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ

Ad Position 21
No active advertisement
ਅਜੀਤ ਡੈਸਕ 27-06-2026
ਦੇਵੀਗੜ੍ਹ, 26 ਜੂਨ (ਰਾਜਿੰਦਰ ਸਿੰਘ ਮੌਜੀ)-ਪੰਜਾਬ ਯੂਥ ਕਾਂਗਰਸ ਦੀਆਂ ਹੋਈਆਂ ਹਾਲੀਆ ਚੋਣਾਂ ਵਿਚ ਨਵੀਂ ਲੀਡਰਸ਼ਿਪ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਅੰਮ੍ਰਿਤਪਾਲ ਸਿੰਘ ਥਿੰਦ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਥਿੰਦ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ, ਪਾਰਟੀ ਵਲੋਂ ਮੇਰੇ ’ਤੇ ਜੋ ਭਰੋਸਾ ਜਤਾਇਆ ਗਿਆ ਹੈ, ਮੈਂ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣਗੇ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਮਿਹਨਤ ਕਰਨਗੇ। ਅੰਮ੍ਰਿਤਪਾਲ ਸਿੰਘ ਥਿੰਦ ਟਕਸਾਲੀ ਕਾਂਗਰਸੀ ਆਗੂ ਲਖਵਿੰਦਰ ਸਿੰਘ ਸ਼ਾਦੀਪੁਰ ਦੇ ਪੁੱਤਰ ਹਨ। ਆਪਣੇ ਪਿਤਾ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ, ਅੰਮ੍ਰਿਤਪਾਲ ਨੂੰ ਇਲਾਕੇ ਦੇ ਨੌਜਵਾਨਾਂ ਵਲੋਂ ਮਿਲੇ ਇਸ ਮੌਕੇ ਨੂੰ ਉਹ ਆਪਣੀ ਵੱਡੀ ਜ਼ਿੰਮੇਵਾਰੀ ਮੰਨਦੇ ਹਨ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਬਲਾਕ ਪ੍ਰਧਾਨ ਥਿੰਦ ਨੇ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ ਵਿਚ ਯੂਥ ਕਾਂਗਰਸ ਦੀ ਭੂਮਿਕਾ ਅਹਿਮ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਪੂਰਨ ਬਹੁਮਤ ਹਾਸਲ ਕਰਕੇ ਸੂਬੇ ਵਿਚ ਸਰਕਾਰ ਬਣਾਏਗੀ। ਇਸ ਚੋਣ ਪ੍ਰਕਿਰਿਆ ਵਿਚ ਹੋਰਨਾਂ ਆਗੂਆਂ ਦੀਆਂ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਅਰਸ਼ਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਪ੍ਰਭਜੋਤ ਸਿੰਘ ਜਨਰਲ ਸਕੱਤਰ, ਜ਼ਿਲ੍ਹਾ ਪਟਿਆਲਾ (ਦਿਹਾਤੀ), ਗੁਰਵਿੰਦਰ ਸਿੰਘ ਪ੍ਰਧਾਨ ਅਸੈਂਬਲੀ ਹਲਕਾ ਸਨੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਤੋਂ ਵਧ ਠੱਗੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਸਾਹਿਬ ਦੁਲੱਦੀ ਵਿਖੇ ਕਰਵਾਏ ਗਏ ਦਸਤਾਰ ਮੁਕਾਬਲੇ
Ad Position 24
No active advertisement