05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੁੱਖ ਮੰਤਰੀ ਭਗਵੰਤ ਮਾਨ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਹਲਕਾ ਸਮਾਣਾ ਦੇ ਲੋਕਾਂ ਦੇ ਹੋਏ-ਰੂਬਰੂ ਪਿੰਡ ਦੇ ਵਿਕਾਸ ਕਾਰਜਾਂ ਲਈ 51 ਲੱਖ ਦਾ ਚੈੱਕ ਕੀਤਾ ਭੇਟ

Ad Position 21
No active advertisement
ਅਜੀਤ ਡੈਸਕ 28-06-2026
ਸਮਾਣਾ, 27 ਜੂਨ (ਸਾਹਿਬ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਪਟਿਆਲਾ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 51 ਲੱਖ ਦੀ ਗਰਾਂਟ ਦਾ ਚੈੱਕ ਭੇਂਟ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਲੋਕਾਂ ਦਾ ਪੈਸਾ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਲੋਕ ਭਲਾਈ ਦੇ ਕਾਰਜਾਂ ’ਤੇ ਹੀ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਨਹਿਰੀ ਪਾਣੀ ਦੀ ਵਰਤੋਂ ਸੂਬੇ ਭਰ ਦੇ ਕਿਸਾਨ ਕਰ ਰਹੇ ਹਨ। ਇਸ ਤੋਂ ਇਲਾਵਾ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਹਰ ਪਰਿਵਾਰ ਨੂੰ 10 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਦਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ 1000-1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਵਿੱਤੀ ਸਹਾਇਤਾ ਵਜੋਂ 3 ਮਹੀਨਿਆਂ ਦੇ ਪੈਸੇ ਆਉਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ ਇਕ ਪ੍ਰੋਗਰਾਮ ਨਹੀਂ, ਸਗੋਂ ਲੋਕਤੰਤਰ ਦੀ ਅਸਲ ਤਸਵੀਰ ਹੈ। ਉਨ੍ਹਾਂ ‘ਆਪ’ ਸਰਕਾਰ ਵਲੋਂ ਖੇਤਾਂ ਲਈ ਨਹਿਰੀ ਪਾਣੀ ਦੀ ਪਹੁੰਚ ਵਧਾਉਣ ਅਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਲਾਗੂ ਕਰਨ ਨੂੰ ਇਤਿਹਾਸਕ ਕਦਮ ਕਰਾਰ ਦਿੱਤਾ। ਸ. ਰੱਖੜਾ ਨੇ ਮੰਗ ਰੱਖੀ ਕਿ ਜਿਹੜੇ ਲੋਕ 50-50 ਸਾਲਾਂ ਤੋਂ ਸ਼ਾਮਲਾਤ ਜ਼ਮੀਨਾਂ ’ਤੇ ਰਹਿ ਰਹੇ ਹਨ, ਉਨ੍ਹਾਂ ਨੂੰ ਕੂਲੈਕਟਰ ਰੇਟ ਅਨੁਸਾਰ ਮਾਲਕੀ ਹੱਕ ਦਿੱਤੇ ਜਾਣ ਅਤੇ ਜਿਨ੍ਹਾਂ ਖੇਤਰਾਂ ਤੱਕ ਅਜੇ ਨਹਿਰੀ ਪਾਣੀ ਨਹੀਂ ਪਹੁੰਚਿਆ, ਉੱਥੇ ਅਗਲੇ ਸਾਲ ਤੱਕ ਸਿੰਚਾਈ ਲਈ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾਵੇ। ਇਸ ਮੌਕੇ ਚਰਨਜੀਤ ਸਿੰਘ ਧਾਲੀਵਾਲ, ਵਿਧਾਇਕ ਦੇਵ ਮਾਨ, ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਕਪੂਰ ਚੰਦ ਬਾਂਸਲ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿਲ, ਸ਼ਹਿਰੀ ਪ੍ਰਧਾਨ ਮਨਜਿੰਦਰ ਸਿੰਘ ਰਾਣਾ ਸੇਖੋਂ, ਜ਼ਿਲ੍ਹਾ ਪ੍ਰਧਾਨ ਪਟਿਆਲਾ ਰਜਿੰਦਰ ਮਹਿਤਾ, ਚੇਅਰਮੈਨ ਜਗਦੀਪ ਸਿੰਘ ਜੱਗਾ, ਬਲਜਿੰਦਰ ਸਿੰਘ ਢਿੱਲੋਂ, ਸਰਪੰਚ ਸਰਬਜੀਤ ਸਿੰਘ, ਗੁਰਦੀਪ ਸਿੰਘ ਗਾਜੇਵਾਸ, ਗੁਰਪ੍ਰੀਤ ਸਿੰਘ, ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਾਤੜਾਂ ਦੀ ਅਨਾਜ ਮੰਡੀ ਬਣਾਏ ਜਾਣ ਸਮੇਤ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਕਰਾਂਗੇ-ਸਿੱਧੂ ਹਲਕੇ ’ਚ ਕਾ... ਅਗਲੀ ਖ਼ਬਰ ਨਾਲਾ ਸਫ਼ਾਈ ਦੇ ਦਾਅਵੇ ਫੇਲ੍ਹ, ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੀ ਹੈ ਭਗਵੰਤ ਮਾਨ ਸਰਕਾਰ-ਪਰਮਜੀਤ ਸਿੰਘ ਕੈਂਥ ਨਾਲਾ...
Ad Position 24
No active advertisement