05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਗੁਰਜੀਤ ਸਿੰਘ ਕੋਹਲੀ ਦੀ ਵਿਸ਼ੇਸ਼ ਮੁਲਾਕਾਤ ਪਟਿਆਲਾ ਦਿਹਾਤੀ ਦੇ ਵਿਕਾਸ ਅਤੇ ਆਉਣ ਵਾਲੀਆਂ ਚੋਣਾਂ ਸੰਬੰਧੀ ਹੋਈ ਚਰਚਾ

Ad Position 21
No active advertisement
ਅਜੀਤ ਡੈਸਕ 28-06-2026
ਪਟਿਆਲਾ, 27 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਭਾਜਪਾ ਦੇ ਹਲਕਾ ਪਟਿਆਲਾ ਦਿਹਾਤੀ ਤੋਂ ਸਰਗਰਮ ਆਗੂ ਗੁਰਜੀਤ ਸਿੰਘ ਕੋਹਲੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ, ਸਮਾਜਿਕ ਅਤੇ ਰਾਜਨੀਤਿਕ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸ. ਕੋਹਲੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਰਣਨੀਤੀ, ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਨਾਲ ਜੁੜਾਅ ਵਧਾਉਣ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਹੋਰ ਕਈ ਅਹਿਮ ਸਮਕਾਲੀ ਮੁੱਦਿਆਂ ’ਤੇ ਵੀ ਗੱਲਬਾਤ ਹੋਈ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਦੀ ਸਾਜਨਾ (ਖਾਲਸਾ ਸਾਜਨਾ ਦਿਵਸ) ਨੂੰ ਦਰਸਾਉਂਦੀ ਇਕ ਸੁੰਦਰ ਅਤੇ ਯਾਦਗਾਰੀ ਪੇਂਟਿੰਗ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਸਮੁੱਚੀ ਮਨੁੱਖਤਾ ਲਈ ਪ੍ਰੇਰਣਾਦਾਇਕ ਦੱਸਿਆ। ਇਸ ਮੌਕੇ ਦਲੀਪ ਸਿੰਘ ਬੁੱਟਰ, ਐਡਵੋਕੇਟ ਵਿਨੋਦ ਨੱਡਾ, ਵਰਿੰਦਰ ਗੁਪਤਾ ਅਤੇ ਭਾਜਪਾ ਦੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲਕੀਤ ਕੰਬਾਈਨ ਐਗਰੋਟੈਕ ਨਾਭਾ ਵਲੋਂ ਸੰਤ ਬਾਬਾ ਸੁਖਦੇਵ ਸਿੰਘ ਅਲੋਹਰਾਂ ਵਾਲਿਆਂ ਦੀ 23ਵੀਂ ਬਰਸੀ ਮੌਕੇ ਲਗਾਇਆ ਗੁਰੂ ਕਾ... ਅਗਲੀ ਖ਼ਬਰ ਮਹਾਰਾਸ਼ਟਰ ਦੀ ਭਾਜਪਾ ਸਰਕਾਰ ਤੁਰੰਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ 1956 ਨੂੰ ਬਹਾਲ ਕਰੇ-ਜਗਜੀਤ ਛੜਬੜ
Ad Position 24
No active advertisement