ਪਟਿਆਲਾ, 27 ਜੂਨ (ਅ.ਸ. ਅਹਲੂਵਾਲੀਆ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਸਰਕਾਰ ਬਣਾਉਣ ਲਈ ਪੂਰੀ ਵਾਹ ਲਗਾਏਗੀ ਤੇ ਹਰ ਪਾਸਿਓਂ ਖ਼ਤਮ ਹੁੰਦੇ ਜਾ ਰਹੇ ਪੰਜਾਬ ਨੂੰ ਬਚਾਉਣ ਲਈ ਭਾਜਪਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਭਾਗ ਵਰਗਾ ਰਾਜ ਭਾਗ ਸਥਾਪਤ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਵਿਧਾਨ ਸਭਾ ਹਲਕਾ ਘਨੌਰ ਤੋਂ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਿਜਦਾ ਕਰਨ ਲਈ ਠੰਡੇ ਮਿੱਠੇ ਜਲ ਦੀ ਲਗਾਈ ਛਬੀਲ ਵਿਚ ਸੇਵਾ ਕਰਨ ਤੋਂ ਬਾਅਦ ਕਹੀ। ਉਨ੍ਹਾਂ ਕਿਹਾ ਪੰਜਾਬ ਦੇ ਹਰ ਪੱਖੋਂ ਹਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ, ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਨਿੱਘਰ ਦੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਸੇਵਕ ਸਿੰਘ ਭੱਟਮਾਜਰਾ, ਰਾਜਵੀਰ ਸਿੰਘ ਚੱਪੜ, ਬਲਜਿੰਦਰ ਸਿੰਘ ਚੱਪੜ, ਸੁਖਵਿੰਦਰ ਸਿੰਘ ਬੱਤੀ, ਹਰਮਨਦੀਪ ਸਿੰਘ, ਹਰਦੀਪ ਸ਼ਰਮਾ, ਤਰਨਦੀਪ ਸਿੰਘ ਸਮੇਤ ਬਹੁਤ ਸਾਰੇ ਆਗੂ ਹਾਜ਼ਰ ਸਨ।