ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਸਪਲਾਈ ਦੇ ਦਾਅਵਿਆਂ ਦੀ ਨਿਕਲੀ ਫ਼ੂਕ

Ad Position 21
No active advertisement
ਅਜੀਤ ਡੈਸਕ 29-06-2026
ਪਟਿਆਲਾ, 28 ਜੂਨ (ਗੁਰਵਿੰਦਰ ਸਿੰਘ ਔਲਖ)-ਸੂਬੇ ਭਰ ਵਿਚ ਅਣਐਲਾਨੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਸਪਲਾਈ ਦੇ ਦਾਅਵੇ ਫਿੱਕੇ ਪੈਂਦੇ ਨਜ਼ਰ ਆ ਰਹੇ ਹਨ। ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਝੋਨੇ ਦੀ ਫ਼ਸਲ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਪ੍ਰਗਟਾਵੇ ਵਜੋਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਦੀ ਅਗਵਾਈ ਹੇਠ 66 ਕੇ.ਵੀ. ਗਰਿੱਡ ਆਲੋਵਾਲ ਵਿਖੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਬਿਜਲੀ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਆਗੂ ਦਲਜਿੰਦਰ ਸਿੰਘ ਆਲੋਵਾਲ ਨੇ ਕਿਹਾ ਕਿ ਅਣਐਲਾਨੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਲਈ ਰੋਜ਼ਾਨਾ ਮਸਾਂ ਤਿੰਨ ਤੋਂ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪਾਣੀ ਨਾ ਮਿਲਣ ਕਾਰਨ ਝੋਨੇ ਦੀ ਫ਼ਸਲ ਸੁੱਕਣ ਦੀ ਕਗਾਰ ’ਤੇ ਪਹੁੰਚ ਗਈ ਹੈ ਪਰ ਬਿਜਲੀ ਪ੍ਰਸ਼ਾਸਨ ਅਤੇ ਸਰਕਾਰ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਦੇ ਰਹੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਖੇਤੀਬਾੜੀ ਲਈ ਨਿਰੰਤਰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਨਹੀਂ ਬਣਾਈ ਜਾਂਦੀ, ਉਦੋਂ ਤੱਕ 66 ਕੇ.ਵੀ. ਗਰਿੱਡ ਆਲੋਵਾਲ ਵਿਖੇ ਧਰਨਾ ਜਾਰੀ ਰਹੇਗਾ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਭਾਦਸੋਂ ਦੇ ਖ਼ਜ਼ਾਨਚੀ ਪਰਵਿੰਦਰ ਸਿੰਘ ਆਲੋਵਾਲ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਗਟ ਸਿੰਘ ਧਨੌਰੀ, ਪਾਲਾ ਸਿੰਘ ਧਨੌਰੀ, ਗੁਰਦੀਪ ਸਿੰਘ ਧਨੌਰੀ, ਲਖਵਿੰਦਰ ਸਿੰਘ ਆਲੋਵਾਲ ਸਮੇਤ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੌਲਤਪੁਰ ਫ਼ਕੀਰਾਂ ’ਚ ਰਣਜੋਧ ਸਿੰਘ ਹਡਾਣਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਕਿਹਾ, ਆਮ ਆਦਮੀ ਪਾਰਟੀ ਬਣ ਰਹੀ ਹੈ, ਲ... ਅਗਲੀ ਖ਼ਬਰ ਇੰਟਰ ਸਟੇਟ ਬੱਸ ਟਰਮੀਨਲ ਦੇ ਅੰਦਰ ਖੜੀ ਬਸ ’ਚੋਂ ਬੈਟਰਾ ਚੋਰੀ * ਬੱਸ ਅੱਡੇ ਅੰਦਰੋਂ ਲਗਾਤਾਰ ਹੋ ਰਹੀਆਂ ਚੋਰੀਆਂ ਖਿਲਾਫ...
Ad Position 24
No active advertisement