ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਨੌਰ ’ਚ ਚੋਰਾਂ ਦੇ ਹੌਸਲੇ ਬੁਲੰਦ, ਅੱਧਾ ਦਰਜਨ ਘਰਾਂ ਤੋਂ ਮੋਟਰ ਕੁਨੈਕਸ਼ਨਾਂ ਦੀਆਂ ਤਾਰਾਂ ਚੋਰੀ

Ad Position 21
No active advertisement
ਅਜੀਤ ਡੈਸਕ 29-06-2026
ਸਨੌਰ, 28 ਜੂਨ (ਸੋਖਲ)-ਸਨੌਰ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਇਲਾਕਾ ਵਾਸੀਆਂ ਵਿਚ ਡਰ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਘਟਨਾ ਵਿਚ ਸ਼ਹਿਰ ਦੇ ਅੱਧਾ ਦਰਜਨ ਦੇ ਕਰੀਬ ਘਰਾਂ ਵਿਚ ਲੱਗੇ ਮੋਟਰ ਕੁਨੈਕਸ਼ਨਾਂ ਦੀਆਂ ਬਿਜਲੀ ਵਾਲੀਆਂ ਤਾਰਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਕੁਰ ਸਿੰਗਲਾ ਨੇ ਦੱਸਿਆ ਕਿ ਰਾਤ ਦੇ ਸਮੇਂ ਮੋਟਰਾਂ ਨਾਲ ਜੁੜੀਆਂ ਬਿਜਲੀ ਦੀਆਂ ਤਾਰਾਂ ਕੱਟ ਕੇ ਚੋਰੀ ਕਰ ਲਈਆਂ। ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੇ ਪਾਣੀ ਦੀ ਮੋਟਰ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਚੋਰੀ ਦਾ ਪਤਾ ਲੱਗਾ। ਇਸ ਘਟਨਾ ਕਾਰਨ ਘਰਾਂ ਦੇ ਲੋਕਾਂ ਨੂੰ ਪਾਣੀ ਦੀ ਸਪਲਾਈ ਵਿਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸਨੌਰ ਵਿਚ ਚੋਰੀ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਇਸ ਦੇ ਬਾਵਜੂਦ ਚੋਰਾਂ ’ਤੇ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਸਨੌਰ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਇਸ ਸੰਬੰਧੀ ਥਾਣਾ ਸਨੌਰ ਦੇ ਮੁਖੀ ਹਰਮਿੰਦਰ ਸਿੰਘ ਨੇ ਫੋਨ ’ਤੇ ਗੱਲਬਾਤ ਕਰਦਿਆ ਦੱਸਿਆ ਕਿ ਮਾਮਲੇ ਸੰਬੰਧੀ ਜਾਣਕਾਰੀ ਲੈਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੂੰ ਸੈਸ਼ਲਜ਼ ਦਾ ਸਰਬਉੱਚ ਨਾਗਰਿਕ ਸਨਮਾਨ ਅਗਲੀ ਖ਼ਬਰ ਡਾ. ਪ੍ਰੇਮ ਪ੍ਰਕਾਸ਼ ਧਾਲੀਵਾਲ ਯਾਦਗਾਰੀ ਨਾਟਕ ਸਮਾਰੋਹ ਨਾਟਕ ਵਾਲਾ ਗਰੁੱਪ ਵਲੋਂ “ਇਲਹਾਮ” ਨਾਟਕ ਦੀ ਸਫਲ ਪੇਸ਼ਕਾਰੀ ਨਾਲ...
Ad Position 24
No active advertisement