02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਔਰਤਾਂ ਦਾ ਸਨਮਾਨ ਵਧਿਆ-ਰੂਬੀ ਭਾਟੀਆ

Ad Position 21
No active advertisement
ਅਜੀਤ ਡੈਸਕ 29-06-2026
ਪਟਿਆਲਾ, 28 ਜੂਨ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਪਟਿਆਲਾ ਵੁਮੈਨ ਵਿੰਗ ਹਲਕਾ ਕੁਆਡੀਨੇਟਰ ਰੂਬੀ ਭਾਟੀਆ ਦੀ ਪ੍ਰਧਾਨਗੀ ਮਹਿਲਾ ਵਿੰਗ ਦੇ ਸਾਰੇ ਅਹੁਦੇਦਾਰਾਂ ਦੀ ਇਕ ਮੀਟਿੰਗ ਸਰਕਟ ਹਾਊਸ ਵਿਖੇ ਹੋਈ। ਇਸ ਮੀਟਿੰਗ ’ਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਿਸ਼ੇਸ ਤੌਰ ’ਤੇ ਪੁੱਜੇ। ਇਸ ਮੌਕੇ ਰੂਬੀ ਭਾਟੀਆ ਨੇ ਕਿਹਾ ਇਹ ਯੋਜਨਾ ਨਾਲ ਹਰ ਮਹਿਲਾ ਖੁਸ਼ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਸਾਰੇ ਅਹੁਦੇਦਾਰਾਂ ਦੀ ਡਿਊਟੀ ਲਗਾਈ। ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਸਨਮਾਨ ਰਾਸ਼ੀ ਦੇਣ ਦੀ ਦਿੱਤੀ ਗਰੰਟੀ ਨੂੰ ਆਖਿਰ ਪੂਰਾ ਕਰਨ ਜਾ ਰਹੀ ਹੈ। ਮਾਂਵਾ-ਧੀਆਂ ਸਤਿਕਾਰ ਯੋਜਨਾ ਨਾਂ ਦੀ ਇਸ ਗਰੰਟੀ ਦੇ ਪੂਰਾ ਹੋਣ ਨਾਲ ਪੰਜਾਬ ਦੀਆਂ ਮਹਿਲਾਵਾਂ ਦਾ ਸਨਮਾਨ ਉੱਚਾ ਹੋਵੇਗਾ। ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਲੋਕ ਪੱਖੀ ਫ਼ੈਸਲੇ ਲੈਂਦੀ ਆਈ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਇਸ ਦਾ ਇਕ ਹੋਰ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਪਰਿਵਾਰ ਅਤੇ ਸਮਾਜ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ, ਇਸ ਲਈ ਉਨ੍ਹਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਅਜਿਹੀਆਂ ਯੋਜਨਾਵਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਨਾ ਔਰਤਾਂ ਦੇ ਹੱਕਾਂ ਤੇ ਸਨਮਾਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਰੂਬੀ ਭਾਟੀਆ ਨੇ ਕਿਹਾ ਕਿ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਇਹ ਯੋਜਨਾ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਸੋਨੀਆ ਸ਼ਰਮਾ, ਸੋਨੀਆ ਦਾਸ, ਬੱਬਲੀ, ਫੂਲਮਤੀ, ਪੂਨਮ, ਚੰਚਲ, ਮੋਨਿਕਾ, ਅਰਵਿੰਦਰਪਾਲ, ਚੰਚਲ ਸ਼ਾਰਦਾ, ਬਲਵਿੰਦਰ ਕੌਰ ਕੋਹਲੀ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਪਟਿਆਲਾ ਦਿਹਾਤੀ ਯੂਥ ਕਾਂਗਰਸ ਚੋਣਾਂ ਦੀ ਜਿੱਤ ਸੰਜੀਵ ਸ਼ਰਮਾ ਕਾਲੂ ਦੀ ਵੱਧ ਰਹੀ ਲੋਕਪ੍ਰਿਯਤਾ ’ਤੇ ਮੋਹਰ–ਮਾਧਵ ਸਿੰ... ਅਗਲੀ ਖ਼ਬਰ ਮਾਮਲਾ ਬਲਾਕ ਭੁੱਨਰਹੇੜੀ ’ਚ ਨਿਸ਼ਾਨਦੇਹੀ ਉਪਰੰਤ ਪਿੱਲਰ ਪੱਟਣ ਦਾ ਸਰਪੰਚ ਸਮੇਤ 11 ਵਿਅਕਤੀਆਂ ’ਤੇ ਮੁਕੱਦਮਾ ਦਰਜ
Ad Position 24
No active advertisement