ਅਮਨ ਢੋਟ ਦੀ ਅਗਵਾਈ ਹੇਠ 52 ਸਰਪੰਚਾਂ ਸਮੇਤ ਵੱਡੀ ਗਿਣਤੀ ’ਚ ਲੋਕ ਭਾਜਪਾ ’ਚ ਸ਼ਾਮਿਲ
ਅਜੀਤ ਡੈਸਕ
29-06-2026
ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਉਹ ਦਿਨ-ਰਾਤ ਇਕ ਕਰਕੇ ਕੰਮ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਨਾਲ ਜੋੜ ਕੇ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਅਮਨ ਢੋਟ ਦੇ ਭਾਜਪਾ ਵਿਚ ਸ਼ਾਮਲ ਹੋਣ ਅਤੇ ਉਨ੍ਹਾਂ ਵਲੋਂ ਲਗਾਤਾਰ ਮੁੱਖ ਮੰਤਰੀ ਹਰਿਆਣਾ ਨਾਲ ਹੋ ਰਹੀਆਂ ਮਿਲਣੀਆਂ ਨੂੰ ਲੈਕੇ ਹਲਕਾ ਸਨੌਰ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣ ਸਕਦੇ ਹਨ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿਚ ਸਥਾਨਕ ਰਾਜਨੀਤੀ ’ਤੇ ਵੀ ਦੇਖਣ ਨੂੰ ਮਿਲ ਸਕਦਾ ਹੈ। ਇਸ ਮੌਕੇ ਜਰਨੈਲ ਸਿੰਘ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ, ਰੋਹਿਤ ਸ਼ਰਮਾ, ਜਸ਼ਨ ਵਿਰਕ, ਨਵਜੋਤ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ, ਹਾਰਦਿਕ ਗੋਇਲ, ਭਾਰਤ ਗੋਇਲ, ਦਮਨ ਕਪੂਰ, ਮੋਹਿਤ ਕੌਸ਼ਲ, ਸੁਖਵਿੰਦਰ ਸਰਪੰਚ ਜਗਤਪੁਰ, ਦਵਿੰਦਰ ਰਾਜਪੂਤ ਤੇ ਹੋਰ ਮੌਜੂਦ ਹਨ।