02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਦੇ 51ਵੇਂ ਰਾਸ਼ਨ ਵੰਡ ਸਮਾਰੋਹ ਵਿਚ ਗੁਰਜੀਤ ਸਿੰਘ ਕੋਹਲੀ ਨੇ ਕੀਤੀ ਸੇਵਾ 60 ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

Ad Position 21
No active advertisement
ਅਜੀਤ ਡੈਸਕ 29-06-2026
ਪਟਿਆਲਾ, 28 ਜੂਨ (ਗੁਰਪ੍ਰੀਤ ਸਿੰਘ ਚੱਠਾ)-ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਵਲੋਂ ਤ੍ਰਿਪੜੀ ਪਾਣੀ ਵਾਲੀ ਟੈਂਕੀ ਵਿਖੇ 51ਵੇਂ ਰਾਸ਼ਨ ਵੰਡ ਸਮਾਰੋਹ ਕਰਵਾਿੲਆ ਗਿਆ। ਇਸ ਮੌਕੇ 60 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਕਾਰਜ ਦੀ ਸੇਵਾ ਭਾਜਪਾ ਪੰਜਾਬ ਕਾਰਜਕਾਰਨੀ ਮੈਂਬਰ ਅਤੇ ਪਟਿਆਲਾ ਦਿਹਾਤੀ ਦੇ ਆਗੂ ਗੁਰਜੀਤ ਸਿੰਘ ਕੋਹਲੀ ਵਲੋਂ ਕੀਤੀ ਗਈ। ਰਾਸ਼ਨ ਵੰਡਣ ਉਪਰੰਤ ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਸਮਾਜ ਦੇ ਸਮਰੱਥ ਲੋਕਾਂ ਨੂੰ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਪਿਛਲੇ ਅੱਠ ਸਾਲਾਂ ਤੋਂ ਨਿਰੰਤਰ ਮਨੁੱਖਤਾ ਦੀ ਸੇਵਾ ਕਰ ਰਹੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸੰਸਥਾ ਦੇ ਪ੍ਰਧਾਨ ਦਿਨੇਸ਼ ਚਾਵਲਾ, ਸਮੂਹ ਅਹੁਦੇਦਾਰਾਂ, ਦਾਨੀਆਂ ਅਤੇ ਸੇਵਾਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜ ਸਮਾਜ ਵਿਚ ਭਾਈਚਾਰੇ, ਆਪਸੀ ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਦੀ ਰਹੇਗੀ ਅਤੇ ਉਹ ਖੁਦ ਵੀ ਅਜਿਹੇ ਹਰ ਸਮਾਜ ਸੇਵੀ ਉਪਰਾਲੇ ਵਿਚ ਆਪਣਾ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਰਵੀ ਮਦਾਨ, ਜਗਦੀਸ਼ ਸ਼ੋਰੀ, ਅਸ਼ੋਕ ਚਾਵਲਾ, ਰਾਜਿੰਦਰ ਸਿੰਧੀ (ਪ੍ਰਧਾਨ, ਤ੍ਰਿਪੜੀ ਭਾਜਪਾ), ਜੈ ਪਾਲ ਸਿੰਧੀ, ਪ੍ਰੇਮ ਮਲਹੋਤਰਾ, ਆਰ.ਐਲ. ਭਸੀਨ, ਸੁਭਾਸ਼ ਸੇਠੀ ਅਤੇ ਦਲੀਪ ਸਿੰਘ ਬੁਚੜਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਅੰਤ ਵਿਚ ਬਹਾਵਲਪੁਰ ਵੈਲਫੇਅਰ ਫਾਊਂਡੇਸ਼ਨ ਦੇ ਪ੍ਰਧਾਨ ਦਿਨੇਸ਼ ਚਾਵਲਾ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ, ਸਹਿਯੋਗੀਆਂ ਅਤੇ ਦਾਨੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਾਜ ਸੇਵਾ ਦੇ ਕਾਰਜ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਬਾਂਸਲ ਦਾ ਲਾਈਨਜ਼ ਕਲੱਬ ਸਮਾਣਾ ਰਾਇਲ ਵਲੋਂ ਸਨਮਾਨ ਅਗਲੀ ਖ਼ਬਰ ਬਿਜਲੀ ਪੂਰੀ ਦੇਣ ’ਚ ਨਾਕਾਮ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਲਈ ਡੀਜ਼ਲ ਮੁਫ਼ਤ ਦੇਵੇ-ਦਵਿੰਦਰ ਸਿੰਘ ਮਾਜਰੀ
Ad Position 24
No active advertisement