09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਖੇਤੀ ਮੋਟਰਾਂ ਲਈ ਫੌਰੀ ਤੌਰ ’ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਪ੍ਰਧਾਨ ਪਰਮਜੀਤ ਸਿੰਘ ਸਹੋਲੀ ਅਕਾਲੀ ਦਲ ਸੁਤੰਤਰ ਵਲੋ ਨਾਭਾ ਵਿਖੇ ਮੀਟਿੰਗ ਕਰਵਾਈ ਗਈ

Ad Position 21
No active advertisement
ਅਜੀਤ ਡੈਸਕ 30-06-2026
ਨਾਭਾ, 29 ਜੂਨ (ਵਰਿੰਦਰ ਵਰਮਾ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਦਫਤਰ ਮੋਤੀ ਬਾਗ ਵਿਖੇ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਸੂਬੇ ਦਾ ਹਰ ਵਰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਦੁੱਖੀ ਹੈ। ਉਸ ਨੇ ਲਾਰਿਆਂ ਅਤੇ ਝੂਠ ਬੋਲਣ ਦੇ ਸਿਵਾਏ ਲੋਕਾਂ ਨੂੰ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵਲੋਂ ਖੇਤਾਂ ਦੀਆਂ ਮੋਟਰਾਂ ਲਈ 8 ਘੰਟੇ ਨਿਰਵਿਘਨ ਸਪਲਾਈ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਮੰਗ ਵਧਣ ਕਾਰਨ ਅਣਐਲਾਨੇ ਕੱਟ ਲੱਗ ਰਹੇ ਹਨ, ਕਿਸਾਨਾਂ ਨੂੰ 8 ਘੰਟੇ ਦੀ ਬਜਾਏ ਸਿਰਫ 2 ਤੋਂ 4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਆਪਣੇ ਟਿਊਬਵੈੱਲ ਮਹਿੰਗੇ ਡੀਜ਼ਲ ਵਾਲੇ ਜਨਰੇਟਰਾਂ ਨਾਲ ਚਲਾਉਣੇ ਪੈ ਰਹੇ ਹਨ, ਜਿਸ ਨਾਲ ਖੇਤੀ ਲਾਗਤ ਖਰਚਾ ਕਾਫੀ ਵੱਧ ਗਿਆ ਹੈ। ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਲਈ ਕਿਸਾਨਾਂ ਵਲੋਂ ਸੂਬੇ ਭਰ ਵਿਚ ਗਰਿੱਡਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ’ਤੇ ਪਾਵਰ ਮੈਨੇਜਮੈਂਟ ਵਿਚ ਅਸਫਲ ਰਹਿਣ ਅਤੇ ਝੂਠੇ ਦਾਅਵੇ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗੇ ਬੀਜ, ਖਾਦਾਂ, ਡੀਜ਼ਲ ਅਤੇ ਕੀਟਨਾਸ਼ਕਾਂ ਦੀ ਮਾਰ ਹੇਠ ਹੈ, ਉੱਪਰੋਂ ਬਿਜਲੀ ਦੀ ਕਿੱਲਤ ਨੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਜੇਕਰ ਇਹੀ ਹਾਲਾਤ ਰਹੇ ਤਾਂ ਆਉਣ ਵਾਲੇ ਸਮੇਂ ’ਚ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਅਤੇ ਦਾਅਵਿਆਂ ਦੀ ਬਜਾਏ ਜ਼ਮੀਨੀ ਹਕੀਕਤ ਵੱਲ ਤਵੱਜੋਂ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਮੋਟਰਾਂ ਲਈ ਫੌਰੀ ਤੌਰ ’ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਦੀ ਫਸਲ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਆਧਾਰ ਖੇਤੀ ਹੈ ਅਤੇ ਜੇਕਰ ਕਿਸਾਨ ਹੀ ਪਰੇਸ਼ਾਨ ਰਹੇਗਾ ਤਾਂ ਸੂਬੇ ਦੀ ਤਰੱਕੀ ਵੀ ਪ੍ਰਭਾਵਿਤ ਹੋਵੇਗੀ। ਇਸ ਮੌਕੇ ਹਰਬੰਸ ਸਿੰਘ ਖੱਟੜਾ, ਸੁਰਜੀਤ ਸਿੰਘ ਬਾਬਰਪੁਰ, ਪੂਰਨ ਸਿੰਘ, ਰਘਵੀਰ ਸਿੰਘ ਨੋਹਰ੍ਹਾ, ਗੁਰਜੀਤ ਸਿੰਘ ਬਿਨ੍ਹਾਂਹੇੜੀ, ਕਰਮ ਸਿੰਘ ਬਿਨ੍ਹਾਂਹੇੜੀ, ਹਰਬੰਸ ਸਿੰਘ ਮੰਡੇਰ, ਜਗਮੀਤ ਸਿੰਘ, ਪਰਦਮਨ ਸਿੰਘ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਿੰਜਲ ਵਿਖੇ ਨਾਈਟ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼, ਇੰਦਰਜੀਤ ਸਿੰਘ ਸੰਧੂ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ... ਅਗਲੀ ਖ਼ਬਰ ਟੇਲਾਂ ਤੱਕ ਪਾਣੀ ਪਹੁੰਚਾਉਣ ਵਾਲੇ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ
Ad Position 24