10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 01-07-2026
Aਪਟਿਆਲਾ, 30 ਜੂਨ (ਅ.ਸ. ਅਹਲੂਵਾਲੀਆ)-ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ, ਗੁਰਦੁਆਰਾ ਬਾਬਾ ਅਜਾਪਾਲ ਵਿਖੇ ਉਤਸਾਹ ਨਾਲ ਮਨਾਇਆ ਗਿਆ ਇਸ ਮੌਕੇ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਹਾਜ਼ਰੀ ਲਵਾਈ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਮੌਕੇ ਪਾਵਨ ਹੁਕਮਨਾਮਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਵਲੋਂ ਲਿਆ ਗਿਆ ਅਤੇ ਹਜ਼ੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਦੇ ਲੰਗਰ ਵਿਚ ਮਿੱਸੇ ਪ੍ਰਸ਼ਾਦਿਆਂ ਦਾ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਇਆ ਗਿਆ। ਗੁਰਮਤਿ ਸਮਾਗਮ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੇ ਮੀਰੀ ਪੀਰੀ ਦੇ ਸਿਧਾਂਤ ਨੂੰ ਸਮਝਣ ਦੀ ਲੋੜ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਅਤੇ ਗੁਰੂ ਘਰ ਨਤਮਤਸਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਮਨਜੀਤ ਸਿੰਘ, ਵਰਿੰਦਰ ਸਿੰਘ ਗੋਲਡੀ, ਅਕਾਾਂਊਟੈਂਟ ਗੁਰਮੀਤ ਸਿੰਘ ਰਿਕਾਰਡ ਕੀਪਰ ਪ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਸਟੋਰ ਕੀਪਰ ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਪਰਮਜੀਤ ਸਿੰਘ ਪੰਮਾ ਪਨੌਦੀਆ, ਭਾਈ ਰਜਨੀਸ਼ ਸਿੰਘ ਤੋਂ ਇਲਾਵਾ ਸ਼ੋ੍ਮਣੀ ਕਮੇਟੀ ਅਧਿਕਾਰੀ, ਸਟਾਫ ਅਤੇ ਸੰਗਤਾਂ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ, ਆਉਣ ਵਾਲੀ ਸਰਕਾਰ ਭਾਜਪਾ ਦੀ ਹੀ ਬਣੇਗੀ-ਸੁਰਿੰਦਰ ਸਿੰਘ ਖੇੜਕੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਇਕ ਵਿਅਕਤੀ ਤੇ ਥਾਣਾ ਕੋਤਵਾਲੀ ਨਾਭਾ ਨੇ ਕੀਤਾ ਮਾਮਲਾ ਦਰਜ
Ad Position 24