ਬਿਜਲੀ ਦੀ ਨਾਕਸ ਸਪਲਾਈ ਤੋਂ ਦੁਖੀ ਹੋਏ ਕਿਸਾਨਾਂ ਨੇ ਸੂਬਾ ਸਰਕਾਰ ਤੇ ਪਾਵਰਕਾਮ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਅਜੀਤ ਡੈਸਕ
01-07-2026
ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਜਗਜੀਤ ਸਿੰਘ ਜੱਗੀ ਕਰਾਲਾ, ਗੁਰਦਰਸ਼ਨ ਸਿੰਘ ਖਾਸਪੁਰ, ਸਰਪੰਚ ਲਖਵਿੰਦਰ ਸਿੰਘ ਕਰਾਲਾ, ਗੁਰਪ੍ਰੀਤ ਸਿੰਘ ਸੇਖਣਮਾਜਰਾ, ਗੁਰਵਿੰਦਰ ਸਿੰਘ ਰਾਮਪੁਰ, ਜਸਵੀਰ ਸਿੰਘ ਖਲੋਰ, ਜਸਵਿੰਦਰ ਸਿੰਘ ਕੰਡਾਲਾ, ਗੁਰਵਿੰਦਰ ਸਿੰਘ ਸਿਆਊ, ਸਤਬੀਰ ਸਿੰਘ ਬੁੱਢਣਪੁਰ, ਕੁਲਬੀਰ ਸਿੰਘ ਕਰਾਲਾ, ਗੁਰਮੀਤ ਸਿੰਘ ਬਸੀ ਈਸੇ ਖਾਂ, ਕੇਸਰ ਸਿੰਘ ਕਨੌੜ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਕਿਸਾਨਾਂ ਨੂੰ ਮਸਾਂ ਹੀ ਪੰਜ ਤੋਂ ਛੇ ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਬਰਸਾਤ ਨਾ ਹੋਣ ਕਾਰਨ ਅਤੇ ਬਿਜਲੀ ਦੀ ਨਿਰੰਤਰ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਘਰੇਲੂ ਬਿਜਲੀ ਸਪਲਾਈ ਵਿਚ ਵੀ ਲੰਮੇ ਲੰਮੇ ਕੱਟ ਰਹੇ ਹਨ। ਜੋ ਕਿ ਲੋਕਾਂ ਲਈ ਭਾਰੀ ਪਰੇਸ਼ਾਨੀ ਦਾ ਕਾਰਨ ਬਣ ਰਹੇ ਹਨ। ਕਿਸਾਨ ਆਗੂਆਂ ਨੇ ਪਾਵਰਕਾਮ ਦੇ ਐਸ.ਡੀ.ਓ. ਮੇਜਰ ਸਿੰਘ ਬਨੂੜ ਨੂੰ ਖੇਤੀਬਾੜੀ ਲਈ ਪੂਰੀ ਅੱਠ ਘੰਟੇ ਬਿਜਲੀ ਸਪਲਾਈ ਅਤੇ ਘਰੇਲੂ ਕੱਟਾਂ ਨੂੰ ਬੰਦ ਕਰਨ ਲਈ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਗਈ ਜੇਕਰ ਖੇਤੀਬਾੜੀ ਲਈ ਪੂਰੀ ਅੱਠ ਘੰਟੇ ਬਿਜਲੀ ਸਪਲਾਈ ਅਤੇ ਘਰੇਲੂ ਬਿਜਲੀ ਕੱਟ ਬੰਦ ਨਾ ਕੀਤੇ ਗਏ ਤਾਂ ਕੌਮੀ ਮਾਰਗ ’ਤੇ ਆਵਾਜਾਈ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀ ਜਾਵੇਗੀ। ਧਰਨੇ ਵਿਚ ਪਹੁੰਚੇ ਕਿਸਾਨਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸਰਪੰਚ ਗੁਰਬਚਨ ਸਿੰਘ ਪ੍ਰੇਮਗੜ੍ਹ, ਸ਼ੈਲੀ ਝਿਊਰ ਮਾਜਰਾ, ਜਗੀਰ ਸਿੰਘ ਹੰਸਾਲਾ, ਮਾਸਟਰ ਨਰਿੰਦਰ ਸਿੰਘ, ਹਰਮੇਸ਼ ਕੁਮਾਰ, ਮੋਹਨ ਸਿੰਘ ਸੋਢੀ, ਸਤਵੀਰ ਸਿੰਘ ਬੁੱਢਣਪੁਰ, ਸੁਰਿੰਦਰ ਛਿੰਦਾ ਬਨੂੜ , ਸਤਨਾਮ ਸਿੰਘ ਖਾਸਪੁਰ, ਇੰਦਰਜੀਤ ਸਿੰਘ ਖਲੌਰ, ਕਰਮ ਸਿੰਘ ਬਸੀ ਸੇਖਾ, ਅਮਰੀਕ ਸਿੰਘ ਕਰਾਲਾ, ਪ੍ਰਦੀਪ ਸਿੰਘ ਛੜਬੜ ਤੋਂ ਇਲਾਵਾ ਹੋਰ ਬਹੁਤ ਸਾਰੇ ਕਿਸਾਨ ਅਤੇ ਇਲਾਕੇ ਦੇ ਵਸਨੀਕ ਹਾਜ਼ਰ ਸਨ।