02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹੁਣ ਸਰਕਾਰੀ ਕੰਧਾਂ ਨਹੀਂ ਬਣਨਗੀਆਂ ਇਸ਼ਤਿਹਾਰਾਂ ਦਾ ਅੱਡਾ-ਕਮਿਸ਼ਨਰ ਪੂਜਾ ਸਿਆਲ ਗਰੇਵਾਲ

Ad Position 21
No active advertisement
ਅਜੀਤ ਡੈਸਕ 02-07-2026
ਪਟਿਆਲਾ, 1 ਜੁਲਾਈ (ਅ.ਸ. ਆਹਲੂਵਾਲੀਆ)-ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਗੈਰ-ਕਾਨੂੰਨੀ ਪੋਸਟਰਬਾਜ਼ੀ ਤੋਂ ਮੁਕਤ ਬਣਾਉਣ ਦੇ ਮੰਤਵ ਨਾਲ ਪਟਿਆਲਾ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਡੀ ਫੇਸਮੈਂਟ ਐਕਟ ਤਹਿਤ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਤਹਿਤ ਸਰਕਾਰੀ ਇਮਾਰਤਾਂ, ਕੰਧਾਂ, ਬਿਜਲੀ ਦੇ ਖੰਭਿਆਂ, ਪੁਲਾਂ ਅਤੇ ਹੋਰ ਜਨਤਕ ਸੰਪਤੀਆਂ ’ਤੇ ਬਿਨਾਂ ਮਨਜ਼ੂਰੀ ਲਗਾਏ ਗਏ ਪੋਸਟਰਾਂ, ਬੈਨਰਾਂ, ਹੋਰਡਿੰਗਾਂ ਅਤੇ ਇਸ਼ਤਿਹਾਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਸਰਕਾਰੀ ਸੰਪਤੀਆਂ ’ਤੇ ਲੱਗੇ ਗੈਰ-ਕਾਨੂੰਨੀ ਪੋਸਟਰਾਂ ਅਤੇ ਇਸ਼ਤਿਹਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਟਾਇਆ ਗਿਆ। ਨਾਲ ਹੀ ਅਜਿਹੇ ਵਿਅਕਤੀਆਂ, ਸੰਸਥਾਵਾਂ ਅਤੇ ਵਪਾਰਕ ਅਦਾਰਿਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਵਲੋਂ ਬਿਨਾਂ ਇਜਾਜ਼ਤ ਸਰਕਾਰੀ ਪ੍ਰਾਪਰਟੀ ਦੀ ਵਰਤੋਂ ਪ੍ਰਚਾਰ ਲਈ ਕੀਤੀ ਗਈ ਹੈ। ਡੀ ਫੇਸਮੈਂਟ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜਲਦ ਨੋਟਿਸ ਜਾਰੀ ਕੀਤੇ ਜਾਣਗੇ। ਜੇਕਰ ਨੋਟਿਸਾਂ ਦੇ ਬਾਵਜੂਦ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸੰਬੰਧਿਤ ਵਿਅਕਤੀਆਂ ਅਤੇ ਸੰਸਥਾਵਾਂ ਵਿਰੁੱਧ ਐਕਟ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡੀ ਫੇਸਮੈਂਟ ਕਾਰਨ ਨਾ ਸਿਰਫ਼ ਸ਼ਹਿਰ ਦੀ ਦਿੱਖ ਵਿਗੜਦੀ ਹੈ, ਸਗੋਂ ਇਸ ਨਾਲ ਪਟਿਆਲਾ ਦੀ ਸੁੰਦਰਤਾ, ਸਫ਼ਾਈ ਅਤੇ ਵਿਰਾਸਤੀ ਪਛਾਣ ਵੀ ਪ੍ਰਭਾਵਿਤ ਹੁੰਦੀ ਹੈ। ਸਰਕਾਰੀ ਸੰਪਤੀਆਂ ’ਤੇ ਗੈਰ-ਕਾਨੂੰਨੀ ਪੋਸਟਰ ਅਤੇ ਇਸ਼ਤਿਹਾਰ ਲਗਾਉਣਾ ਕਾਨੂੰਨ ਦੀ ਉਲੰਘਣਾ ਹੋਣ ਦੇ ਨਾਲ-ਨਾਲ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਫ਼ਰਜ਼ ਦੇ ਵੀ ਉਲਟ ਹੈ। ਕਮਿਸ਼ਨਰ ਨੇ ਦੱਸਿਆ ਕਿ ਮੁਹਿੰਮ ਦੌਰਾਨ ਫੁਹਾਰਾ ਚੌਂਕ, ਛੋਟੀ ਬਾਰਾਦਰੀ, ਟੀ.ਵੀ. ਹਸਪਤਾਲ, ਲਾਹੋਰੀ ਗੇਟ, ਪੁਰਾਣਾ ਬੱਸ ਸਟੈਂਡ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, 21 ਨੰਬਰ ਫਾਟਕ ਅਤੇ ਲੀਲਾ ਭਵਨ ਦੇ ਆਲੇ-ਦੁਆਲੇ ਸਰਕਾਰੀ ਸੰਪਤੀਆਂ ’ਤੇ ਲੱਗੇ ਗੈਰ-ਕਾਨੂੰਨੀ ਪੋਸਟਰਾਂ ਅਤੇ ਹੋਰਡਿੰਗਾਂ ਨੂੰ ਹਟਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਦੀਆਂ ਚੋਣਾਂ ’ਚ ਸਰਕਲ ਪ੍ਰਧਾਨਾਂ ਦੀ ਹੋਵੇਗੀ ਅਹਿਮ ਭੂਮਿਕਾ- ਜ਼ਿਲ੍ਹਾ ਪ੍ਰਧਾਨ ਰਾਠੀ, ਬਜਾਜ ਅਗਲੀ ਖ਼ਬਰ ਸੀਟੂ ਵਲੋਂ ਸਾਂਝੇ ਸੰਘਰਸ਼ਾਂ ਨੂੰ ਤੇਜ਼ ਕਰਨ ਦਾ ਸੱਦਾ
Ad Position 24
No active advertisement