02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਯੂਥ ਆਗੂ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 02-07-2026
ਪਟਿਆਲਾ, 1 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਅਮਨਦੀਪ ਸਿੰਘ ਸੈਣੀ ਦੇ ਨਾਲ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਜਪਾ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੜ ਲਿਆ। ਇਸ ਮੌਕੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਸਾਰੇ ਨੌਜਵਾਨਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਪੂਰੇ ਮਾਣ-ਸਤਿਕਾਰ ਨਾਲ ਸ਼ਾਮਲ ਕੀਤਾ। ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਵਾਉਣ ਵਾਲੇ ਅਮਨਦੀਪ ਸਿੰਘ ਸੈਣੀ ਨੂੰ ਉਨ੍ਹਾਂ ਦੀ ਮਿਹਨਤ, ਸੰਗਠਨਾਤਮਕ ਯੋਗਤਾ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਜ਼ਿਲ੍ਹਾ ਪਟਿਆਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਬਿੱਟੂ ਚੱਠਾ ਨੇ ਕਿਹਾ ਕਿ ਇਹ ਸਿਰਫ਼ ਸ਼ਮੂਲੀਅਤ ਨਹੀਂ, ਸਗੋਂ ਪੰਜਾਬ ਦੀ ਸਿਆਸਤ ਵਿਚ ਬਦਲਾਅ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ, ਝੂਠੇ ਵਾਅਦਿਆਂ ਅਤੇ ਨੌਜਵਾਨਾਂ ਨਾਲ ਕੀਤੇ ਧੋਖਿਆਂ ਤੋਂ ਤੰਗ ਆ ਕੇ ਅੱਜ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਨੇ ਪੰਜਾਬ ਦੇ ਹੱਕਾਂ ਨਾਲ ਸਮਝੌਤੇ ਕੀਤੇ, ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਨੌਜਵਾਨਾਂ ਦੀਆਂ ਉਮੀਦਾਂ ਨੂੰ ਤੋੜਿਆ, ਉਨ੍ਹਾਂ ਨੂੰ ਹੁਣ ਲੋਕ ਜਵਾਬ ਦੇਣ ਲਈ ਤਿਆਰ ਹਨ । ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਅਸਲੀ ਆਵਾਜ਼ ਹੈ ਅਤੇ ਨੌਜਵਾਨਾਂ ਦੀ ਇਹ ਵਧਦੀ ਲਹਿਰ ਸਾਬਤ ਕਰ ਰਹੀ ਹੈ ਕਿ ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੋਵੇਗਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਇਸ ਸਮਾਗਮ ਦੌਰਾਨ ਨਵਦੀਪ ਸਿੰਘ ਧੰਜੂ ਸਰਕਲ ਜਥੇਦਾਰ, ਗੋਰਾ ਵਿਰਕ, ਚੰਨਜੋਤ ਸਿੰਘ ਸਿੱਧੂ ਯੂਥ ਪ੍ਰਧਾਨ, ਹਲਕਾ ਪਟਿਆਲਾ ਦਿਹਾਤੀ, ਸਹਿਜ ਮੱਕੜ ਕੋਆਰਡੀਨੇਟਰ, ਹਲਕਾ ਪਟਿਆਲਾ ਦਿਹਾਤੀ, ਅਨਮੋਲ ਚੱਠਾ, ਧਰਮਜੋਤ ਸਿੰਘ ਜੋਤ, ਕਰਮ ਸਿੰਘ ਗਿੱਲ, ਗੁਰਪ੍ਰੀਤ ਸਿੰਘ ਕਿਰਤ, ਹਰਿੰਦਰ ਸਿੰਘ, ਰੋਹਨ ਸ਼ਰਮਾ, ਸੋਨੀਆ, ਲਖਬੀਰ ਸਿੰਘ ਭੱਟੀ, ਸੁਖਵਿੰਦਰ ਸਿੰਘ ਖਰੌੜ, ਸੋਨੂੰ ਢੀਂਡਸਾ, ਗੁਰਪ੍ਰੀਤ ਕੰਬੋਜ, ਅਮਨ ਚੌਹਾਨ, ਗੁਰਪ੍ਰੀਤ ਸਿੰਘ ਬਾਜਵਾ, ਜਗਪ੍ਰੀਤ ਸਿੰਘ, ਮੋਕਸ਼, ਗਿੰਨੀ, ਬਲਵਿੰਦਰ ਸਿੰਘ ਸਨੀ ਅਤੇ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਕਰਨ ਦੇ ਦੋਸ਼ ’ਚ ਚਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵਿਧਾਨ ਸਭਾ ਦੀਆਂ ਚੋਣਾਂ ’ਚ ਸਰਕਲ ਪ੍ਰਧਾਨਾਂ ਦੀ ਹੋਵੇਗੀ ਅਹਿਮ ਭੂਮਿਕਾ- ਜ਼ਿਲ੍ਹਾ ਪ੍ਰਧਾਨ ਰਾਠੀ, ਬਜਾਜ
Ad Position 24
No active advertisement