02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਰਕਾਰ ਨੇ ਔਰਤਾਂ ਦੇ ਖਾਤਿਆਂ ’ਚ ਰਾਸ਼ੀ ਪਾਉਣ ਦੀ ਗਾਰੰਟੀ ਕੀਤੀ ਪੂਰੀ- ਅਜੀਤਪਾਲ ਸਿੰਘ ਕੋਹਲੀ

Ad Position 21
No active advertisement
ਅਜੀਤ ਡੈਸਕ 02-07-2026
ਪਟਿਆਲਾ, 1 ਜੁਲਾਈ (ਮਨਦੀਪ ਸਿੰਘ ਖਰੌੜ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਦੀਆਂ ਮਾਵਾਂ-ਧੀਆਂ ਦਾ ਅਸਲ ਸਤਿਕਾਰ ਕੀਤਾ ਹੈ । ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਔਰਤਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਸਰਕਾਰ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਸੂਬੇ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿਚ ਮਾਸਿਕ ਵਿੱਤੀ ਸਹਾਇਤਾ ਰਾਸ਼ੀ ਪਾਉਣ ਦੀ ਇਤਿਹਾਸਕ ਗਾਰੰਟੀ ਨੂੰ ਸਫਲਤਾਪੂਰਵਕ ਪੂਰਾ ਕਰਕੇ ਵਿਖਾਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਇਕੋ-ਇੱਕ ਅਜਿਹੀ ਸਿਆਸੀ ਪਾਰਟੀ ਹੈ, ਜੋ ਜੋ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ। ਵਿਧਾਇਕ ਕੋਹਲੀ ਨੇ ਦੱਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੀਆਂ ਔਰਤਾਂ ’ਚ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੀ ਲਹਿਰ ਹੈ। ਇਸ ਵਿੱਤੀ ਸਹਾਇਤਾ ਨਾਲ ਹੁਣ ਮਾਵਾਂ-ਧੀਆਂ ਨੂੰ ਆਪਣੀਆਂ ਛੋਟੀਆਂ-ਮੋਟੀਆਂ ਲੋੜਾਂ ਲਈ ਕਿਸੇ ਹੋਰ ’ਤੇ ਨਿਰਭਰ ਨਹੀਂ ਹੋਣਾ ਪਵੇਗਾ । ਉਨ੍ਹਾਂ ਆਖਿਆ ਕਿ ਵਿਰੋਧੀ ਪਾਰਟੀਆਂ ਜੋ ਕਦੇ ਇਸ ਗਾਰੰਟੀ ਨੂੰ ਅਸੰਭਵ ਦੱਸਦੀਆਂ ਸਨ, ਅੱਜ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੇਖ ਕੇ ਲਾਜਵਾਬ ਹੋ ਚੁੱਕੀਆਂ ਹਨ । ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਇਸੇ ਤਰ੍ਹਾਂ ਇਤਿਹਾਸਕ ਫ਼ੈਸਲੇ ਲੈਂਦੀ ਰਹੇਗੀ ।
Ad Position 22
No active advertisement
ਪਿਛਲੀ ਖ਼ਬਰ ਸਮੂਹ ਇੰਸਟੀਚਿਊਟ ਅਤੇ ਵਪਾਰਕ ਅਦਾਰੇ ਕੂੜੇ ਲਈ ਲਗਾਉਣ ਡਸਟਬੀਨ-ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਗਲੀ ਖ਼ਬਰ ਵਿਕਾਸ ਕਾਰਜਾਂ ’ਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ-ਮੇਅਰ ਕੁੰਦਨ ਗੋਗੀਆ
Ad Position 24
No active advertisement