01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹਲਕਾ ਇੰਚਾਰਜ ਰਣਜੋਧ ਹਡਾਣਾ ਵਲੋਂ ਪਿੰਡ ਤਾਸਲਪੁਰ ਵਿਖੇ ਨਵੇਂ ਵਿਕਾਸ ਕਾਰਜ ਲੋਕ ਅਰਪਣ

Ad Position 21
No active advertisement
ਅਜੀਤ ਡੈਸਕ 02-07-2026
ਦੇਵੀਗੜ੍ਹ, 1 ਜੁਲਾਈ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ‘ਸਰਕਾਰ ਲੋਕਾਂ ਦੇ ਦੁਆਰ’ ਨੀਤੀ ਤਹਿਤ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਚਲਾਈ ਜਾ ਰਹੀ ਵਿਲੱਖਣ ਮੁਹਿੰਮ ‘ਪਿੰਡਾਂ ਦੀ ਸੱਥ’ ਤਹਿਤ ਅੱਜ ਪਿੰਡ ਤਾਸਲਪੁਰ ਵਿਖੇ ਇੱਕ ਵਿਸ਼ੇਸ਼ ਅਤੇ ਭਰਵਾਂ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਹਲਕਾ ਇੰਚਾਰਜ ਹਡਾਣਾ ਨੇ ਖ਼ੁਦ ਪਿੰਡ ਦੀ ਸੱਥ ਵਿੱਚ ਬੈਠ ਕੇ ਇਲਾਕਾ ਨਿਵਾਸੀਆਂ ਦੀਆਂ ਰੋਜ਼-ਮਰ੍ਹਾ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ’ਤੇ ਹੀ ਨਿਪਟਾਰਾ ਕੀਤਾ । ਇਸ ਮੌਕੇ ਉਨ੍ਹਾਂ ਨੇ ਪਿੰਡ ਵਿੱਚ ਮੁਕੰਮਲ ਹੋ ਚੁੱਕੇ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਜਨਤਾ ਨੂੰ ਸਮਰਪਿਤ ਵੀ ਕੀਤਾ । ਇਸ ਮੌਕੇ ਉਨ੍ਹਾਂ ਨਾਲ ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ ਬਲਾਕ ਸੰਮਤੀ ਭੁਨਰਹੇੜੀ, ਦਵਿੰਦਰ ਸਿੰਘ ਮਾੜੂ ਬਲਾਕ ਪ੍ਰਧਾਨ, ਸਰਪੰਚ ਰਾਜਾ ਧੰਜੂ ਤੋਂ ਇਲਾਵਾ ਆਦਮੀ ਪਾਰਟੀ ਦੇ ਸੀਨੀਅਰ ਆਗੂ, ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਤਾਸਲਪੁਰ ਦੇ ਪਿੰਡ ਨਿਵਾਸੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੰਦ ਕਮਰਿਆਂ ਦੀ ਬਜਾਏ ਜਨਤਾ ’ਚ ਜਾ ਕੇ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਿੰਡ ਤਾਸਲਪੁਰ ਵਿਖੇ ਅੱਜ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸੌਂਪੇ ਗਏ ਹਨ, ਜੋ ਪਿੰਡ ਦੀ ਨੁਹਾਰ ਬਦਲਣ ਵਿੱਚ ਅਹਿਮ ਸਾਬਤ ਹੋਣਗੇ ।
Ad Position 22
No active advertisement
ਪਿਛਲੀ ਖ਼ਬਰ ਯੂਰੀਆ ਖਾਦ ਘੁਟਾਲਾ: ਮੁੱਖ ਮੰਤਰੀ ਵਲੋਂ 7 ਅਧਿਕਾਰੀ ਚਾਰਜਸ਼ੀਟ ਅਗਲੀ ਖ਼ਬਰ ਪਿੰਡ ਲਚਕਾਣੀ ਵਿਖੇ ਸੰਜੀਵ ਸ਼ਰਮਾ ਕਾਲੂ ਤੇ ਟੀਮ ਦਾ ਕੀਤਾ ਗਿਆ ਸਨਮਾਨ
Ad Position 24
No active advertisement