ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਤੁਰੰਤ ਬਹਾਲ ਕਰੇ- ਡਾ. ਤੇਜਾ

Ad Position 21
No active advertisement
ਅਜੀਤ ਡੈਸਕ 02-07-2026
ਪਟਿਆਲਾ, 1 ਜੁਲਾਈ (ਅ.ਸ. ਆਹਲੂਵਾਲੀਆ)-ਪੰਜਾਬ ’ਚ ਬਿਜਲੀ ਦਾ ਬਹੁਤ ਵੱਡਾ ਸੰਕਟ ਪੈਦਾ ਹੋ ਗਿਆ ਹੈ ਕਿਸਾਨਾਂ ਨੂੰ ਝੋਨੇ ਦੀ ਲਵਾਈ ਬਹੁਤ ਔਖੀ ਹੋ ਗਈ ਹੈ ਪਿੰਡਾਂ ਵਿਚ ਸਿਰਫ਼ ਦੋ ਤਿੰਨ ਘੰਟੇ ਬਿਜਲੀ ਆ ਰਹੀ ਹੈ ਅਤੇ ਲੋਕਾਂ ਨੂੰ ਲੰਮੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮਹਿੰਗਾ ਡੀਜ਼ਲ ਵਰਤਣਾ ਪੈ ਰਿਹਾ ਹੈ। ਉਨ੍ਹਾਂ ਨੂੰ ਮਜਬੂਰੀ ਵਿਚ ਸੜਕਾਂ ’ਤੇ ਜਾਮ ਲਗਾ ਕੇ ਰੋਸ ਪ੍ਰਗਟ ਕਰਨਾ ਪੈ ਰਿਹਾ ਹੈ। ਇਹ ਵਿਚਾਰ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪਿ੍ਰੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਦਾ ਪ੍ਰਬੰਧ ਪਹਿਲਾਂ ਕਰਨਾ ਚਾਹੀਦਾ ਸੀ ਇਹ ਹਾਲਾਤ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮਿਸ ਮੈਨੇਜਮੈਂਟ ਕਾਰਨ ਪੈਦਾ ਹੋਏ ਹਨ ਝੋਨੇ ਦੇ ਸੀਜ਼ਨ ਵਿਚ ਲਗਭਗ 17000 ਮੈਗਾਵਾਟ ਤੋਂ ਵੱਧ ਬਿਜਲੀ ਦੇ ਉਤਪਾਦਨ ਦੀ ਲੋੜ ਪੈਂਦੀ ਹੈ। ਪੰਜਾਬ ਵਿਚ 14000 ਮੈਗਾਵਾਟ ਬਿਜਲੀ ਉਤਪਾਦਨ ਦੀ ਬਜਾਏ ਸਿਰਫ਼ 7000 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ ਕਈ ਪਲਾਂਟ ਬੰਦ ਹੋਣ ਕਾਰਨ ਇਹ ਸਮੱਸਿਆ ਆ ਰਹੀ ਹੈ। ਡਾ. ਤੇਜਾ ਨੇ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਭਾਸ਼ਨ, ਪੇਂਟਿੰਗ ਅਤੇ ਲੇਖ ਰਚਨਾ ਮੁਕਾਬਲ ਅਗਲੀ ਖ਼ਬਰ ਡਾ. ਸੁਰਜੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ ਡੀਨ ਭਾਸ਼ਾਵਾਂ ਦਾ ਅਹੁਦਾ ਸੰਭਾਲਿਆ
Ad Position 24
No active advertisement