ਸਮਾਣਾ, 2 ਜੁਲਾਈ (ਸਾਹਿਬ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਸਮੂਹ ਸਰਪੰਚਾਂ ਅਤੇ ਵੱਖ-ਵੱਖ ਵਿਭਾਗਾਂ ਦੇ ਸੰਬੰਧਿਤ ਅਧਿਕਾਰੀਆਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ, ਵੋਟਰ ਸੂਚੀ ਸੁਧਾਈ ਮੁਹਿੰਮ, ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਸੰਬੰਧੀ ਇਕ ਅਹਿਮ ਬੈਠਕ ਕੀਤੀ ਗਈ । ਬੈਠਕ ਦੌਰਾਨ ਮਾਨ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਜਾਰੀ ਗਰਾਂਟਾਂ ਦੀ ਸੁਚੱਜੀ ਅਤੇ ਪਾਰਦਰਸ਼ੀ ਵਰਤੋਂ, ਪੰਚਾਇਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਤੁਰੰਤ ਹੱਲ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਮੁਕੰਮਲ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਵਿਚ ਚੱਲ ਰਹੀ ਵੋਟਰ ਸੂਚੀ ਸੁਧਾਈ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਾਨ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਹੋਰ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਯਕੀਨੀ ਬਣਾਉਣ ਲਈ ਵੀ ਰਣਨੀਤੀ ’ਤੇ ਵਿਚਾਰ ਚਰਚਾ ਕੀਤੀ ਗਈ । ਸ. ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਉਨਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜ ਸਰਕਾਰ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਨਾਲ ਅਤੇ ਸਮੇਂ-ਸਿਰ ਮੁਕੰਮਲ ਕੀਤੇ ਜਾਣ। ਨਾਲ ਹੀ ਉਨਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰਾਂ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਮੀਟਿੰਗ ਵਿਚ ਅਧਿਕਾਰੀਆਂ ਵਜੋਂ ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ, ਪੁਲਿਸ ਉਪ ਕਪਤਾਨ ਫ਼ਤਿਹ ਸਿੰਘ ਬਰਾੜ, ਸੀ.ਡੀ.ਪੀ.ਓ. ਸਮਾਣਾ ਅਤੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿਲ, ਯੂਥ ਵਿੰਗ ਇੰਚਾਰਜ ਸੰਦੀਪ ਸਿੰਘ, ਇੰਚਾਰਜ ਮਹਿਲਾ ਵਿੰਗ ਮਨਜੀਤ ਕੌਰ, ਨਸ਼ਾ ਮੁਕਤੀ ਇੰਚਾਰਜ ਰਾਮ ਸਿੰਘ, ਚੇਅਰਮੈਨ ਬਲਾਕ ਸੰਮਤੀ ਹਰਦੀਪ ਚੀਮਾ, ਸੀਨੀਅਰ ਵਾਈਸ ਨਗਰ ਕੌਂਸਲ ਸਮਾਣਾ ਪਾਰਸ ਸ਼ਰਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਇੰਦਰਜੀਤ ਰੱਖੜਾ, ਸੋਨੀ, ਚੇਅਰਮੈਨ ਮਲਕੀਤ ਸਿੰਘ ਡਕਾਲਾ, ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਚੇਅਰਮੈਨ ਮਨਿੰਦਰ ਡਕਾਲਾ, ਜੁਆਇੰਟ ਸਕੱਤਰ ਟਰਾਂਸਪੋਰਟ ਵਿੰਗ ਜਤਿੰਦਰ ਝੰਡ, ਚੇਅਰਮੈਨ ਟਰੇਡ ਵਿੰਗ ਰਾਜੇਸ਼ ਛਾਬੜਾ, ਜ਼ਿਲਾ ਇੰਚਾਰਜ ਐੱਸ.ਸੀ. ਵਿੰਗ ਧਰਮਪਾਲ ਨਾਹਰ, ਇੰਚਾਰਜ ਲੀਗਲ ਵਿੰਗ ਐਡਵੋਕੇਟ ਪ੍ਰਤਿਪਾਲ ਸਿੰਘ, ਗੁਰਦਿਆਲ ਰੰਧਾਵਾ, ਜਸਪਾਲ ਸਿੰਘ ਬੀਬੀਪੁਰ, ਗੁਰਦੀਪ ਸ਼ਰਮਾ, ਕੌਂਸਲਰ ਪਵਨ ਪੰਮੀ, ਹੋਰ ‘ਆਪ’ ਆਗੂ, ਪਾਰਟੀ ਵਰਕਰ, ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ ਹਾਜ਼ਰ ਸਨ।