09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਔਰਤਾਂ ’ਚ ਖ਼ੁਸ਼ੀ ਦੀ ਲਹਿਰ- ਅਮਰੀਕ ਸਿੰਘ ਬੰਗੜ

Ad Position 21
No active advertisement
ਅਜੀਤ ਡੈਸਕ 03-07-2026
ਪਟਿਆਲਾ, 2 ਜੁਲਾਈ (ਮਨਦੀਪ ਸਿੰਘ ਖਰੌੜ)- ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਐਸ.ਸੀ. ਵਿੰਗ ਤੇ ਮਾਲਵਾ ਜ਼ੋਨ ਈਸਟ ਦੇ ਇੰਚਾਰਜ ਅਮਰੀਕ ਸਿੰਘ ਬੰਗੜ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਮਾਨ ਸਰਕਾਰ ਨੇ ਸੂਬੇ ਦੀਆਂ ਮਾਵਾਂ-ਧੀਆਂ ਦਾ ਅਸਲ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਔਰਤਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਸਰਕਾਰ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਸੂਬੇ ਦੀਆਂ ਔਰਤਾਂ ਦੇ ਬੈਂਕ ਖਾਤਿਆਂ ’ਚ ਮਾਸਿਕ ਵਿੱਤੀ ਸਹਾਇਤਾ ਰਾਸ਼ੀ ਪਾਉਣ ਦੀ ਇਤਿਹਾਸਕ ਗਾਰੰਟੀ ਨੂੰ ਸਫਲਤਾਪੂਰਵਕ ਪੂਰਾ ਕਰਕੇ ਵਿਖਾਇਆ ਹੈ । ਸ. ਬੰਗੜ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਔਰਤਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਦੀਆਂ ਲੋੜਾਂ ਨੂੰ ਵਿਸਾਰ ਦਿੱਤਾ । ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਔਰਤਾਂ ਦੇ ਸਸ਼ਕਤੀਕਰਨ ਅਤੇ ਉਨਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ ਠੋਸ ਕਦਮ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੀਆਂ ਔਰਤਾਂ ’ਚ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੀ ਲਹਿਰ ਹੈ।
Ad Position 22
No active advertisement
ਪਿਛਲੀ ਖ਼ਬਰ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਨੇ ਵਿਧਾਇਕ ਦੇਵ ਮਾਨ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼- ਸਾਬਕਾ ਚੇਅਰਮੈਨ ਸਵ. ਡਾ. ਭਰਪੂਰ ਸਿੰਘ ਬਲਿੰਗ
Ad Position 24