10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਵਿਧਾਇਕ ਦੇਵ ਮਾਨ ਨੇ ਪਿੰਡ ਬਿਰੜਵਾਲ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾ

Ad Position 21
No active advertisement
ਅਜੀਤ ਡੈਸਕ 03-07-2026
ਨਾਭਾ, 2 ਜੁਲਾਈ (ਵਰਿੰਦਰ ਵਰਮਾ)- ਹਲਕਾ ਵਿਧਾਨ ਸਭਾ ਨਾਭਾ ਦੇ ਪਿੰਡ ਬਿਰੜਵਾਲ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਲੋਕ ਮਿਲਣੀ ਅਤੇ ਨੁੱਕੜ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਦਿੱਤੇ ਗਏ । ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ, ਪੰਚਾਇਤ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ । ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਲੋਕ ਭਲਾਈ ਅਤੇ ਵਿਕਾਸ ਕਾਰਜ ਕੀਤੇ ਗਏ ਹਨ । ਹਲਕਾ ਨਾਭਾ ਦੇ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਉਨ੍ਹਾਂ ਦੱਸਿਆ ਕਿ ਪਿੰਡ ਬਿਰੜਵਾਲ ਦੇ ਵਿਕਾਸ ਲਈ ਹੁਣ ਤੱਕ ਕੁੱਲ 29 ਲੱਖ 60 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ । ਇਨ੍ਹਾਂ ’ਚ ਪੀਣ ਵਾਲੇ ਪਾਣੀ ਲਈ 7 ਲੱਖ ਰੁਪਏ, ਸੀਵਰੇਜ ਲਈ 3 ਲੱਖ ਰੁਪਏ, ਥਾਪਰ ਮਾਡਲ ਲਈ 10 ਲੱਖ ਰੁਪਏ ਅਤੇ 60 ਸੋਲਰ ਲਾਈਟਾਂ ਲਈ 9 ਲੱਖ 60 ਹਜ਼ਾਰ ਰੁਪਏ ਸ਼ਾਮਿਲ ਹਨ, ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਪਿੰਡ ਦੇ ਵਿਕਾਸ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਵੀ ਰੱਖੀਆਂ, ਜਿਨ੍ਹਾਂ ਨੂੰ ਵਿਧਾਇਕ ਨੇ ਗੰਭੀਰਤਾ ਨਾਲ ਸੁਣਿਆ ਅਤੇ ਜਲਦੀ ਹੱਲ ਦਾ ਭਰੋਸਾ ਦਿੱਤਾ । ਇਸ ਮੌਕੇ ਵਿਧਾਇਕ ਦੇਵ ਮਾਨ ਨੇ ਲੋੜਵੰਦ ਪਰਿਵਾਰਾਂ ਨੂੰ 6 ਕਿਲੋ 200 ਗ੍ਰਾਮ ਦੀਆਂ ਰਾਸ਼ਨ ਕਿੱਟਾਂ ਵੀ ਵੰਡੀਆਂ । ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਸ਼ੁਰੂ ਕੀਤੀ ਗਈ “ਮੇਰੀ ਰਸੋਈ” ਸਕੀਮ ਤਹਿਤ ਹਰ ਰਾਸ਼ਨ ਕਾਰਡ ਧਾਰਕ ਪਰਿਵਾਰ ਨੂੰ ਹਰ ਮਹੀਨੇ ਰਾਸ਼ਨ ਕਿੱਟ ਮੁਹੱਈਆ ਕਰਵਾਈ ਜਾਵੇਗੀ । ਇਸ ਮੌਕੇ ਤੇਜਿੰਦਰ ਸਿੰਘ ਖਹਿਰਾ, ਧਰਮਿੰਦਰ ਸਿੰਘ ਸੁੱਖੇਵਾਲ, ਹਰਵਿੰਦਰ ਸਿੰਘ ਖਹਿਰਾ, ਸੇਵਾ ਸਿੰਘ ਖਹਿਰਾ, ਕੁਲਵੰਤ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ, ਭੁਪਿੰਦਰ ਸਿੰਘ ਕੱਲਰ ਮਾਜਰੀ (ਵਾਈਸ ਚੇਅਰਮੈਨ ਬਲਾਕ ਸੰਮਤੀ), ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਪੰਚਾਇਤ ਮੈਂਬਰ ਆਦਿ ਤੋ ਇਲਾਵਾ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਐਸ.ਆਈ.ਆਰ. ਤਹਿਤ ਇਕ ਵੀ ਵੋਟ ਨਾਜਾਇਜ਼ ਨਹੀਂ ਕੱਟਣ ਦਿੱਤੀ ਜਾਵੇਗੀ: ਹਰਿਆਊ, ਵਿਰਕ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੇ ਪਾਤੜਾਂ ਪਹੁੰਚਣ ’ਤੇ ਕੌਂਸਲਰ ਰੁਚੀ ਗਰਗ, ਰੇਨੂ ਵਧਵਾ ਅਤੇ ਮਿੰਨੀ ਅਰੋੜਾ ਵਲੋਂ ਸਵਾਗਤ
Ad Position 24