09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਤੇਜਿੰਦਰ ਮਹਿਤਾ ਵਲੋਂ ਰਾਸ਼ਨ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਲਈ ਡੀ.ਸੀ. ਅਤੇ ਡੀ.ਐਫ.ਐਸ.ਸੀ. ਨੂੰ ਫਲਾਇੰਗ ਸਕੁਐਡ ਬਣਾਉਣ ਦਾ ਪ੍ਰਸਤਾਵ

Ad Position 21
No active advertisement
ਅਜੀਤ ਡੈਸਕ 04-07-2026
ਪਟਿਆਲਾ, 3 ਜੁਲਾਈ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਜਨ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਫਲਾਇੰਗ ਸਕੁਐਡ ਦੇ ਗਠਨ ਦੀ ਮੰਗ ਕੀਤੀ। ਇਸ ਸੰਬੰਧੀ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਭੇਜੇ ਗਏ ਪੱਤਰਾਂ ਦੀਆਂ ਕਾਪੀਆਂ ਵੀ ਪੱਤਰਕਾਰਾਂ ਨੂੰ ਜਾਰੀ ਕੀਤੀਆਂ ਗਈਆਂ। ਪ੍ਰੈਸ ਕਾਨਫਰੰਸ ਦੌਰਾਨ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਨਸ਼ਾ ਹਰ ਹੱਕਦਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪਹੁੰਚਾਉਣ ਦੀ ਹੈ। ਇਸੇ ਮਕਸਦ ਨਾਲ ਉਨ੍ਹਾਂ ਨੇ ਡੀ.ਸੀ. ਅਤੇ ਡੀ.ਐਫ.ਐਸ.ਸੀ. ਨੂੰ ਲਿਖਤੀ ਪ੍ਰਸਤਾਵ ਭੇਜਿਆ ਹੈ, ਜਿਸ ਵਿਚ ਰਾਸ਼ਨ ਵੰਡ ਦੌਰਾਨ ਮੌਕੇ ‘ਤੇ ਸ਼ਿਕਾਇਤਾਂ ਦੇ ਨਿਪਟਾਰੇ, ਡਿਪੂਆਂ ਦੇ ਅਚਨਚੇਤ ਨਿਰੀਖਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਲਈ ਵਿਸ਼ੇਸ਼ ਫਲਾਇੰਗ ਸਕੁਐਡ ਬਣਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁਹਿੰਮ ਦਾ ਮਕਸਦ ਕਿਸੇ ਇਮਾਨਦਾਰ ਡਿਪੂ ਹੋਲਡਰ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਗਰੀਬ ਅਤੇ ਹੱਕਦਾਰ ਪਰਿਵਾਰ ਨੂੰ ਉਸ ਦਾ ਪੂਰਾ ਰਾਸ਼ਨ ਬਿਨਾਂ ਕਿਸੇ ਕਟੌਤੀ ਦੇ ਮਿਲੇ। ਜਿਨ੍ਹਾਂ ਨੂੰ ਫਲਾਇੰਗ ਸਕੁਐਡ ਅਤੇ ਪਾਰਦਰਸ਼ਤਾ ਤੋਂ ਇਤਰਾਜ਼ ਹੈ, ਉਹ ਦੱਸਣ ਕਿ ਆਖ਼ਿਰ ਇਮਾਨਦਾਰ ਜਾਂਚ ਤੋਂ ਡਰ ਕਿਸ ਗੱਲ ਦਾ ਹੈ? ਮਹਿਤਾ ਨੇ ਕਿਹਾ ਕਿ ਉਹ ਲੋਕਹਿਤ ਦੇ ਮੁੱਦਿਆਂ ‘ਤੇ ਕਿਸੇ ਵੀ ਦਬਾਅ ਅੱਗੇ ਨਹੀਂ ਝੁਕਣਗੇ। ਉਨ੍ਹਾਂ ਦਾ ਮਕਸਦ ਕਿਸੇ ਨਾਲ ਟਕਰਾਅ ਨਹੀਂ, ਸਗੋਂ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਪ੍ਰਸਤਾਵ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗਾ ਅਤੇ ਲੋੜੀਂਦੇ ਕਦਮ ਚੁੱਕੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਦੋ ਦਿਨਾਂ ਸਮਾਗਮ ਅੱਜ ਤੋਂ ਸ਼ੁਰੂ ਹੋਵੇਗਾ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਨਿਭਾਇਆ : ਹਰਪ੍...
Ad Position 24