10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੇਵਾ ਸਿੰਘ ਭੱਟੀ ਨਮਿਤ ਅੰਤਿਮ ਅਰਦਾਸ ਮੌਕੇ ਰਾਜਨੀਤਿਕ, ਸਮਾਜਿਕ, ਧਾਰਮਿਕ ਆਗੂਆਂ ਨੇ ਦਿੱਤੀ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 04-07-2026
ਪਟਿਆਲਾ, 3 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਸਾਬਕਾ ਪੁਲਿਸ ਅਧਿਕਾਰੀ ਸੇਵਾ ਸਿੰਘ ਭੱਟੀ ਨਮਿੱਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮਾਡਲ ਟਾਊਨ ਵਿਖੇ ਹੋਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਦੀਵੀ ਵਿਛੋੜਾ ਦੇ ਸਾਬਕਾ ਪੁਲਿਸ ਅਧਿਕਾਰੀ ਸੇਵਾ ਸਿੰਘ ਭੱਟੀ ਅਰਦਾਸ ਕੀਤੀ ਕਿ ਪ੍ਰਮਾਤਮਾ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਰਣਧੀਰ ਸਿੰਘ ਰੱਖੜਾ, ਜਗਤਾਰ ਸਿੰਘ ਰਾਜਲਾ, ਇੰਦਰਮੋਹਨ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਤੇਜਿੰਦਰਪਾਲ ਸਿੰਘ ਸੰਧੂ, ਲਖਵੀਰ ਸਿੰਘ ਲੌਟ, ਸ਼ੋ੍ਰਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਐਡੀਸ਼ਨਲ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਭਾਗ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਸ੍ਰੀ ਫ਼ਤਹਿਗੜ੍ਹ ਸਾਹਿਬ, ਸਰਪੰਚ ਭਰਪੂਰ ਸਿੰਘ ਭੂਰਾ, ਸੇਵਾਮੁਕਤ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਕਮਾਡੈਂਟ ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਇੰਦਰਵੀਰ ਸਿੰਘ ਬਡੂੰਗਰ, ਸ਼ਮਸ਼ੇਰ ਸਿੰਘ ਬਡੂੰਗਰ ਆਦਿ ਹਾਜ਼ਰ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੇਵਾ ਸਿੰਘ ਭੱਟੀ ਨੇ ਪੰਜਾਬ ਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਦਿੱਤੀਆਂ ਅਤੇ ਆਪਣੇ ਵਿਭਾਗ ਪ੍ਰਤੀ ਵੀ ਹਮੇਸ਼ਾ ਇਮਾਨਦਾਰੀ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੇਵਾ ਸਿੰਘ ਭੱਟੀ ਦਾ ਸਦੀਵੀ ਵਿਛੋੜਾ ਜਿੱਥੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉੱਥੇ ਹੀ ਪਰਿਵਾਰ ਲਈ ਉਨ੍ਹਾਂ ਦਾ ਤੁਰ ਜਾਣਾ ਬੇਹੱਦ ਦੁਖਦਾਈ ਹੈ, ਪ੍ਰਮਾਤਮਾ ਅਜਿਹੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਪੂਰੇ ਪੈਡੀ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਅਗਲੀ ਖ਼ਬਰ ਮੈਰਿਟ ਅਧਾਰ ’ਤੇ ਪਾਰਦਰਸ਼ੀ ਤਰੀਕੇ ਨਾਲ ਕੀਤੀਆਂ ਜਾਣ ਬਦਲੀਆਂ-ਡੀ.ਟੀ.ਐੱਫ.
Ad Position 24