10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਕਿਸਾਨਾਂ ਨੂੰ ਪੂਰੇ ਪੈਡੀ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

Ad Position 21
No active advertisement
ਅਜੀਤ ਡੈਸਕ 04-07-2026
ਪਟਿਆਲਾ, 3 ਜੁਲਾਈ (ਗੁਰਵਿੰਦਰ ਸਿੰਘ ਔਲਖ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨਾਂ ਦੇ ਪੰਜ ਮੈਂਬਰੀ ਵਫ਼ਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ (ਵੰਡ) ਇੰਦਰਪਾਲ ਸਿੰਘ ਅਤੇ ਡਾਇਰੈਕਟਰ ਪੁਨੀਵਦੀਪ ਸਿੰਘ ਬਰਾੜ ਨਾਲ ਮੁਲਾਕਾਤ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਬਿਜਲੀ ਸਪਲਾਈ ਸਬੰਧੀ ਸਮੱਸਿਆਵਾਂ ਉਠਾਈਆਂ। ਵਫ਼ਦ ਨੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਖੇਤਰਾਂ ਵਿੱਚ ਕਿਸਾਨਾਂ ਨੂੰ ਪਿਛਲੇ ਦਿਨਾਂ ਦੌਰਾਨ ਅੱਠ ਘੰਟਿਆਂ ਤੋਂ ਘੱਟ ਬਿਜਲੀ ਮਿਲੀ ਹੈ, ਉੱਥੇ ਇਸ ਦੀ ਭਰਪਾਈ ਕੀਤੀ ਜਾਵੇਗੀ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਨਹੀਂ ਪਿਆ, ਉਨ੍ਹਾਂ ਨੂੰ ਸਪਲਾਈ ਦੇਣ ਵਿੱਚ ਪਹਿਲ ਦਿੱਤੀ ਜਾਵੇਗੀ। ਡਾਇਰੈਕਟਰਾਂ ਨੇ ਕਿਸਾਨ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਤਕਨੀਕੀ ਕਾਰਨਾਂ ਕਰਕੇ ਜਿਨ੍ਹਾਂ ਫੀਡਰਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਉਨ੍ਹਾਂ ਨੂੰ ਲੋੜੀਂਦੀ ਭਰਪਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਝੋਨਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਯਤਨ ਕੀਤੇ ਜਾਣਗੇ ਅਤੇ ਜੇਕਰ ਮੌਸਮੀ ਹਾਲਾਤ ਅਨੁਕੂਲ ਰਹੇ ਤਾਂ ਇਸ ਵਿੱਚ ਵਾਧਾ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਇਹ ਵੀ ਸ਼ਿਕਾਇਤ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਕੁਝ ਸਬ-ਡਿਵੀਜ਼ਨਾਂ ਵਿੱਚ ਅਧਿਕਾਰੀ ਅਤੇ ਕਰਮਚਾਰੀ ਦਫ਼ਤਰਾਂ ਵਿੱਚ ਉਪਲਬਧ ਨਹੀਂ ਰਹਿੰਦੇ ਅਤੇ ਸਰਕਾਰੀ ਮੋਬਾਈਲ ਫ਼ੋਨਾਂ ’ਤੇ ਵੀ ਖਪਤਕਾਰਾਂ ਦੀਆਂ ਕਾਲਾਂ ਦਾ ਜਵਾਬ ਨਹੀਂ ਦਿੰਦੇ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਡਾਇਰੈਕਟਰ (ਵੰਡ) ਨੇ ਦੱਸਿਆ ਕਿ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੈਡੀ ਸੀਜ਼ਨ ਦੌਰਾਨ ਹੈੱਡਕੁਆਰਟਰਾਂ ਤੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਟਰਾਂਸਫਾਰਮਰ ਸੜਨ ਦੀ ਸੂਰਤ ਵਿੱਚ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਬਦਲਣ ਸਬੰਧੀ ਵੀ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਕਿਸਾਨ ਵਫ਼ਦ ਵਿੱਚ ਸਤਨਾਮ ਸਿੰਘ ਬਹਿਰੂ ਤੋਂ ਇਲਾਵਾ ਗੁਰਮੇਲ ਸਿੰਘ ਬੋਸਰ, ਰਣਜੀਤ ਸਿੰਘ ਆਕੜ, ਬਲਿਹਾਰ ਸਿੰਘ ਰੁੜਕੀ ਅਤੇ ਗੋਬਿੰਦਰ ਸਿੰਘ ਵੀ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 80 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਸੇਵਾ ਸਿੰਘ ਭੱਟੀ ਨਮਿਤ ਅੰਤਿਮ ਅਰਦਾਸ ਮੌਕੇ ਰਾਜਨੀਤਿਕ, ਸਮਾਜਿਕ, ਧਾਰਮਿਕ ਆਗੂਆਂ ਨੇ ਦਿੱਤੀ ਸ਼ਰਧਾਂਜਲੀ
Ad Position 24