10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜਸਦੀਪ ਸਿੰਘ ਖੰਨਾ ਨੇ ਨਗਰ ਕੌਂਸਲ ਨਾਭਾ ਦੀ ਪ੍ਰਧਾਨਗੀ ਦਾ ਸੰਭਾਲਿਆ ਅਹੁਦਾ ਕਿਹਾ , 23 ਵਾਰਡਾਂ ਵਿਚ ਬਿਨਾਂ ਕਿਸੇ ਭੇਦ-ਭਾਵ ਤੋਂ ਵਿਕਾਸ ਕਾਰਜ ਕਰਵਾਏ ਜਾਣਗੇ

Ad Position 21
No active advertisement
ਅਜੀਤ ਡੈਸਕ 04-07-2026
;ਨਾਭਾ, 3 ਜੁਲਾਈ (ਵਰਿੰਦਰ ਵਰਮਾ)-ਨਗਰ ਕੌਂਸਲ ਨਾਭਾ ਦੇ ਨਵੇਂ ਚੁਣੇ ਗਏ ਪ੍ਰਧਾਨ ਜਸਦੀਪ ਸਿੰਘ ਖੰਨਾ ਪੁੱਤਰ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰਸੱਟ ਅਮਰਦੀਪ ਸਿੰਘ ਖੰਨਾ ਨੇ ਅੱਜ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ। ਇਸ ਮੋਕੇ ਵੱਡੀ ਗਿਣਤੀ ਵਿਚ ਕੌਂਸਲਰਾ ਅਤੇ ਸਮਾਜ ਸੇਵੀ ਸ਼ਖਸ਼ੀਅਤਾਂ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ। ਸਨਮਾਨਿਤ ਹੋਣ ਉਪਰੰਤ ਜਸਦੀਪ ਸਿੰਘ ਖੰਨਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਨਾਭਾ ਵਿਚ ਵਿਕਾਸ ਕਾਰਜ ਪਹਿਲ ਦੇ ਅਧਾਰ ’ਤੇ ਕਰਵਾਉਣਗੇ ਤੇ 23 ਵਾਰਡਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਤੋਂ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਇੱਕ ਯਾਦਗਾਰੀ ਗੇਟ ਬਣਾਇਆ ਜਾ ਰਿਹਾ ਹੈ, ਲਗਭਗ 7 ਲੱਖ ਦੇ ਕਰੀਬ ਆਵੇਗੀ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਕੌਂਸਲਰਾਂ ਨਾਲ ਮੀਟਿੰਗ ਕਰਕੇ ਸ਼ਹਿਰ ਵਿੱਚ ਹੋਣ ਵਾਲੇ ਕੰਮਾਂ ਦੇ ਟੈਂਡਰ ਪਾਏ ਜਾਣਗੇ ਤਾਂ ਕਿ ਜਲਦੀ ਹੀ ਰਹਿਣ ਦੇ ਕੰਮ ਸ਼ੁਰੂ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਸ਼ਹਿਰ ਵਿੱਚ ਪਾਣੀ ਖੜ੍ਹਨ ਨਾਲ ਸ਼ਹਿਰ ਵਾਸੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ, ਇਸ ਸਮੱਸਿਆ ਦਾ ਹੱਲ ਨੂੰ ਬਹੁਤ ਜਲਦੀ ਕੱਢਿਆ ਜਾ ਰਿਹਾ ਹੈ। ਨਵੇਂ ਬਣੇ ਪ੍ਰਧਾਨ ਜਸਦੀਪ ਸਿੰਘ ਖੰਨਾ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਦਫਤਰ ਅਤੇ ਘਰ ਦੇ ਦਰਵਾਜ਼ੇ ਸਾਰਿਆਂ ਲਈ 24 ਘੰਟੇ ਖੁੱਲ੍ਹੇ ਹਨ ਤੇ ਉਹ ਨਾਭਾ ਦੇ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕੀਤੀ ਜਾਵੇਗੀ। ਪ੍ਰਧਾਨ ਜਸਦੀਪ ਸਿੰਘ ਖੰਨਾ ਨੇ ਸਫਾਈ ਸੇਵਕਾਂ ਦੀ ਭਰਤੀ ਨੂੰ ਲੈ ਕੇ ਕਿਹਾ ਕਿ ਸੰਬੰਧਤ ਮਹਿਕਮੇ ਦੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਲਿਖਤੀ ਰੂਪ ਵਿੱਚ ਭੇਜਿਆ ਜਾਵੇਗਾ ਕਿ ਨਗਰ ਕੌਂਸਲ ਵਿਚ ਸਟਾਫ ਦੀ ਘਾਟ ਹੈ ਇਸ ਨੂੰ ਜਲਦੀ ਪੂਰਾ ਕੀਤਾ ਜਾਵੇ। ਇਸ ਮੌਕੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਮੁੱਖ ਮਕਸਦ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਦਾ ਕੰਮ ਚੱਲ ਰਿਹਾ ਹੈ ਉਸ ਨੂੰ ਜਲਦੀ ਹੀ ਪੂਰਾ ਕਰਵਾਕੇ ਹਲਕਾ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਨੇ ਟਰੈਫਿਕ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਰੱਖੋ, ਜੇਕਰ ਕਿਸੇ ਦੁਕਾਨਦਾਰ ਨੇ ਆਪਣੀ ਦੁਕਾਨ ਅੱਗੇ ਸਮਾਨ ਰੱਖਿਆ ਤਾਂ ਨਗਰ ਕੌਂਸਲ ਵੱਲੋਂ ਉਸ ਨੂੰ ਚੁੱਕਿਆ ਜਾਵੇਗਾ। ਜਿਸ ਦਾ ਦੁਕਾਨਦਾਰ ਖੁਦ ਜਿੰਮੇਵਾਰ ਹੋਵੇਗਾ। ਖੰਨਾ ਨੇ ਕਿਹਾ ਕਿ ਜੋ ਵੀ ਗਲੀਆਂ ਵਿਚ ਸੜਕਾਂ ਨਹੀਂ ਬਣੀਆਂ ਹਨ ਉਸ ਨੂੰ ਜਲਦੀ ਬਣਾਇਆ ਜਾਵੇਗਾ ਤਾਂ ਕਿ ਮੁਹੱਲਾ ਵਾਸੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਾ ਆਵੇ। ਇਸ ਮੌਕੇ ਦੀਪਕ ਜੰਡ, ਪੰਕਜ਼ ਪੱਪੂ, ਮੋਹਿਤ ਜੰਡ, ਪਿੰਕੂ ਖੰਨਾ, ਭੁਵੇਸ਼ ਬਾਂਸਲ, ਸੰਜੇ ਮੱਗੋ, ਮਨੀ ਗੁਰਮ, ਸਲੀਮ ਮੁਹੰਮਦ, ਇੰਦਰਜੀਤ ਗੋਚੀ, ਹਰਸ਼ ਬਾਂਸਲ ਹੈਪੀ, ਚੰਦਰ ਪ੍ਰਕਾਸ਼, ਬੱਬਲੂ ਵਰਮਾ, ਵਿਕਰਮ ਡੱਲਾ, ਰਜ਼ਨੀਸ਼ ਸੋਨੂੰ, ਕਸ਼ਮੀਰ ਲਾਲਕਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਐਸ.ਆਰ.ਐਸ. ਵਿਦਿਆਪੀਠ ਵਿਚ ਅਧਿਆਪਕਾਂ ਲਈ ਜੀਵਨ ਕੌਸ਼ਲ ਅਤੇ ਮੁੱਲ ਅਧਾਰਿਤ ਸਿੱਖਿਆ ‘ਤੇ ਵਰਕਸ਼ਾਪ
Ad Position 24