10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-07-2026
ਪਟਿਆਲਾ, 3 ਜੁਲਾਈ (ਮਨਦੀਪ ਸਿੰਘ ਖਰੌੜ)-ਭਾਦਸੋਂ ਚੁੰਗੀ ’ਤੇ ਦਰਗਾਹ ਨੇੜੇ ਇਕ ਵਿਅਕਤੀ ਕੋਲੋਂ 100 ਗੋਲੀਆਂ ਥਾਣਾ ਤਿ੍ਰਪੜੀ ਦੀ ਪੁਲਿਸ ਨੇ ਬਰਾਮਦ ਕੀਤੀਆਂ ਹਨ। ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਅਮਰੀਕ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਉਕਤ ਵਿਅਕਤੀ ਨੂੰ ਦਰਗਾਹ ਨੇੜੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਹ ਗੋਲੀਆਂ ਮੁਲਜ਼ਮ ਕਿਥੋਂ ਲਿਆਇਆ ਸੀ ਤੇ ਕਿਥੇ ਲੈ ਕੇ ਜਾ ਰਿਹਾ ਸੀ ਪੁਲਿਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਜੇਕਰ ਜਾਂਚ ਦੌਰਾਨ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਵਿਰੁੱਧ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਹਰਦਿਆਲ ਸਿੰਘ ਕੰਬੋਜ ਚੋਣ ਮਨੋਰਥ ਪੱਤਰ ਕਮੇਟੀ ਦੇ ਸਹਿ ਚੇਅਰਪਰਸਨ ਨਿਯੁਕਤ ਅਗਲੀ ਖ਼ਬਰ ਜਸਦੀਪ ਸਿੰਘ ਖੰਨਾ ਨੇ ਨਗਰ ਕੌਂਸਲ ਨਾਭਾ ਦੀ ਪ੍ਰਧਾਨਗੀ ਦਾ ਸੰਭਾਲਿਆ ਅਹੁਦਾ ਕਿਹਾ , 23 ਵਾਰਡਾਂ ਵਿਚ ਬਿਨਾਂ ਕਿਸੇ ਭੇਦ...
Ad Position 24