10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸੈਕੰਡਰੀ ਸਿੱਖਿਆ ਦੀ ਚੋਣ ਹੋਈ

Ad Position 21
No active advertisement
ਅਜੀਤ ਡੈਸਕ 04-07-2026
ਪਟਿਆਲਾ, 3 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਟੂਰਨਾਮੈਂਟ ਕਮੇਟੀ ਦੀ ਚੋਣ ਜ਼ਿਲਾ ਸਿੱਖਿਆ ਅਫਸਰ ਪ੍ਰਾਈਮਰੀ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਡਾ. ਰਵਿੰਦਰਪਾਲ ਸ਼ਰਮਾ ਦੀ ਨਿਗਰਾਨੀ ਹੇਠ ਤੇ ਡਾ. ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੇ ਤਾਲਮੇਲ ਨਾਲ ਸਕੂਲ ਆਫ ਐਮੀਨੈਂਸ ਫੀਲਖਾਨਾ ਸਕੂਲ ਵਿਖੇ ਹੋਈ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸ਼ਾਲੂ ਮਹਿਰਾ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ,ਵਾਈਸ ਪ੍ਰਧਾਨ ਸਟੇਟ ਅਵਾਰਡੀ ਪ੍ਰਿੰਸੀਪਲ ਜਸਪਾਲ ਸਿੰਘ ਸਕੂਲ ਆਫ ਐਮੀਨੈਂਸ ਮੰਡੋਰ, ਸਕੱਤਰ ਚਰਨਜੀਤ ਸਿੰਘ ਭੁੱਲਰ ਜੋ ਕਿ ਚੌਥੀ ਵਾਰ ਲਗਾਤਾਰ ਸਰਬ ਸੰਮਤੀ ਨਾਲ ਚੁਣੇ ਗਏ,ਸਹਾਇਕ ਸਕੱਤਰ ਰਾਜਪਾਲ ਸਿੰਘ, ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਇੰਦੂ ਬਾਲਾ ਅਤੇ ਜਰਨੈਲ ਸਿੰਘ ਚੁਣੇ ਗਏ। ਟੈਕਨੀਕਲ ਕਮੇਟੀ ਦੇ ਵਿਚ ਅਮਰਜੋਤ ਸਿੰਘ ਚੁਣੇ ਗਏ।ਸਟੇਜ ਦਾ ਸੰਚਾਲਨ ਅਮਨਿੰਦਰ ਸਿੰਘ ਬਾਬਾ ਤੇ ਜਸਵਿੰਦਰ ਸਿੰਘ ਚੱਪੜ ਨੇ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ, ਪਾਤੜਾਂ ਦੇ ਜੋਨਲ ਸਕੱਤਰ ਦਵਿੰਦਰ ਸਿੰਘ, ਪਟਿਆਲਾ-2 ਦੇ ਜੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ, ਘਨੌਰ ਜੋਨ ਦੇ ਜੋਨਲ ਸਕੱਤਰ ਜਸਵਿੰਦਰ ਸਿੰਘ ਸਟੇਟ ਅਵਾਰਡੀ, ਰਾਜਪੁਰਾ ਦੇ ਜੋਨਲ ਸਕੱਤਰ ਡਾ. ਰਜਿੰਦਰ ਸੈਣੀ, ਸਮੂਹ ਪ੍ਰਿੰਸੀਪਲ,ਹੈਡਮਾਸਟਰ,ਸਾਰੇ ਹੀ ਜੋਨਲ ਸਕੱਤਰ, ਸਰੀਰਕ ਸਿੱਖਿਆ ਲੈਕਚਰਾਰ,ਡੀ.ਪੀ.ਈ., ਪੀ.ਟੀ.ਆਈ. ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਕੜ ’ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਲੇਗੀ ਮੁਫ਼ਤ ਸਿਖਲਾਈ ਅਗਲੀ ਖ਼ਬਰ ਹਰਦਿਆਲ ਸਿੰਘ ਕੰਬੋਜ ਚੋਣ ਮਨੋਰਥ ਪੱਤਰ ਕਮੇਟੀ ਦੇ ਸਹਿ ਚੇਅਰਪਰਸਨ ਨਿਯੁਕਤ
Ad Position 24