10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਖ਼ਾਲਸਾ ਕਾਲਜ ਆਕੜ ’ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਲੇਗੀ ਮੁਫ਼ਤ ਸਿਖਲਾਈ

Ad Position 21
No active advertisement
ਅਜੀਤ ਡੈਸਕ 04-07-2026
ਰਾਜਪੁਰਾ, 3 ਜੁਲਾਈ (ਜੀ.ਪੀ. ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਪਿੰਡ ਆਕੜ ਵਲੋਂ ਨਵੇਂ ਅਕਾਦਮਿਕ ਸੈਸ਼ਨ 2026-27 ਦੋਰਾਨ ਵਿਦਿਆਰਥਣਾਂ ਨੂੰ ਗੁਣਵੱਤਾ ਭਰਪੂਰ ਉੱਚ ਸਿੱਖਿਆ ਦੇ ਨਾਲ-ਨਾਲ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਬੀ.ਏ ਦੀਆਂ ਵਿਦਿਆਰਥਣਾਂ ਨੂੰ ਸੀ.ਸੀ.ਪੀ.ਐੱਲ. ਰਾਹੀਂ ਵਿਸ਼ੇਸ਼ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਣਾਂ ਲਈ ਐਨਡੀਏ ਪ੍ਰੀਖਿਆ ਦੀ ਕੋਚਿੰਗ ਵੀ ਕਾਲਜ ਵਿਖੇ ਕਰਵਾਈ ਜਾਂਦੀ ਹੈ। ਇਹ ਜਾਣਕਾਰੀ ਸ਼੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਗੁਰਤੇਜ ਸਿੰਘ ਨੇ ਪ੍ਰੈਸ ਨੋਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ 60 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਐਸ.ਜੀ.ਪੀ.ਸੀ ਵਲੋਂ ਸਥਾਪਿਤ ਨਿਸ਼ਚੈ ਅਕੈਡਮੀ ਯੂ.ਪੀ.ਐੱਸ.ਸੀ., ਪੀ.ਪੀ.ਐੱਸ.ਸੀ. ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉਚ ਪੱਧਰੀ ਕੋਚਿੰਗ ਅਤੇ ਮਾਹਿਰਾਂ ਦੀ ਰਹਿਨੁਮਾਈ ਦਾ ਲਾਭ ਵੀ ਮਿਲੇਗਾ, ਜਿਸ ਨਾਲ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਤੇ ਹੋਰ ਸਰਕਾਰੀ ਸੇਵਾਵਾਂ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਕਾਲਜ ਵਿਚ ਸਮੇਂ-ਸਮੇਂ ਸਿਰ ਪਲੇਸਮੈਂਟ ਡਰਾਈ ਵੀ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਨਾਮਵਰ ਕੰਪਨੀਆਂ ਯੋਗ ਵਿਦਿਆਰਥਣਾਂ ਦੀ ਚੋਣ ਕਰਦੀਆਂ ਹਨ। ਇਸ ਦੋਰਾਨ ਸਿੱਖੀ ਦੀਆਂ ਕਦਰਾਂ ਕੀਮਤਾਂ ਅਤੇ ਗੁਰਮਤਿ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ‘ਗਿਆਨ ਪਰਚੰਡੁ ਪ੍ਰਸ਼ੋਨਤਰੀ’ ਮੁਕਾਬਲੇ ਕਰਵਾਏ ਜਾਂਦੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਇਨਾਮ ਅਤੇ ਸਨਮਾਨ ਦੇ ਕੇ ਉਤਸ਼ਾਹਿਤ ਕੀਤਾ ਜਾਂਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਸੱਭਿਆਚਾਰ ਨਾਲ ਗਹਿਰਾਈ ਤੋਂ ਜੁੜ ਸਕੇ। ਸੰਸਥਾ ਵਿਚ ਲੜਕੀਆਂ ਦੇ ਸਰਬਪੱਖੀ ਵਿਕਾਸ ਲਈ ਇਹ ਸਹੂਲਤਾਂ ਮੁਹੱਈਆ ਕਰਵਾਉਣ ਲਈ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਤੇ ਪਾਵਰਕਾਮ ਮੈਨੇਜ਼ਮੈਂਟ ਦੀ ਟਾਲ-ਮਟੋਲ ਵਾਲੀ ਨੀਤੀ ਵਿਰੁੱਧ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸੈਕੰਡਰੀ ਸਿੱਖਿਆ ਦੀ ਚੋਣ ਹੋਈ
Ad Position 24