03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਖੇਤੀਬਾੜੀ ਵਾਲੀ ਜ਼ਮੀਨ ਦੇ ਵਿਵਾਦ ’ਚ ਜ਼ਖ਼ਮੀ ਕਿਸਾਨ ਦੀ ਮੌਤ ਦੋਸ਼ੀ ਖੁੱਲ੍ਹੇਆਮ ਘੁੰਮ ਰਹੇ– ਪੀੜਤ ਪਰਿਵਾਰ

Ad Position 21
No active advertisement
ਅਜੀਤ ਡੈਸਕ 05-07-2026
ਸਨੌਰ, 4 ਜੁਲਾਈ (ਸੋਖਲ)-ਸਨੌਰ ਦੇ ਖਾਂਸੀਆਂ ਰੋਡ ‘ਤੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਲੈ ਕੇ ਬੀਤੇ ਕੁਝ ਦਿਨ ਪਹਿਲਾਂ ਹੋਏ ਹਮਲੇ ’ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਇਕ ਕਿਸਾਨ ਦੀ ਸੱਟਾਂ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਜਦਕਿ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰ ਨੇ ਸਨੌਰ ਪੁਲਿਸ ਖ਼ਿਲਾਫ਼ ਨਾਰਾਜ਼ਗੀ ਜਤਾਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਖੇਤੀਬਾੜੀ ਵਾਲੀ ਜ਼ਮੀਨ ਸਨੌਰ ਦੇ ਖਾਂਸੀਆਂ ਰੋਡ ’ਤੇ ਸਥਿਤ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਕਰੀਬ 20 ਤੋਂ 25 ਵਿਅਕਤੀਆਂ ਤਲਵਾਰਾਂ, ਗੰਡਾਸੀਆਂ ਅਤੇ ਰਾਡਾਂ ਨਾਲ ਕਿਸਾਨ ਗੁਰਮੁਖ ਸਿੰਘ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਹਮਲੇ ਤੋਂ ਬਾਅਦ ਉਨ੍ਹਾਂ ਦੀ ਇੱਕ ਲੱਤ ਟੁੱਟ ਗਈ ਅਤੇ ਸਰੀਰ ਦੇ ਕਈ ਹਿੱਸਿਆਂ ‘ਤੇ ਗੰਭੀਰ ਸੱਟਾਂ ਲੱਗੀਆਂ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਗੁਰਮੁਖ ਸਿੰਘ 10 ਦਿਨ ਦੇ ਕਰੀਬ ਹਸਪਤਾਲ ਵਿਚ ਇਲਾਜ ਅਧੀਨ ਰਹੇ। ਉਨ੍ਹਾਂ ਦੱਸਿਆ ਕਿ ਇਲਾਜ ਦੌਰਾਨ ਹੀ ਦਮ ਤੋੜ ਗਏ । ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਘਟਨਾ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ । ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਹਮਲੇ ਵਿਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ । ਇਸ ਸਬੰਧੀ ਡੀ.ਐੱਸ.ਪੀ. ਰੂਰਲ ਰਣਬੀਰ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਪਹਿਲਾਂ ਹੀ ਦਰਜ ਕਰ ਲਿਆ ਸੀ । ਜਿਸ ’ਚ ਬੀਤੀ ਰਾਤ ਹੀ 103/1 ਧਾਰਾਵਾਂ ’ਚ ਵਾਧਾ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦੇਵ ਮਾਨ ਨੇ ਪਿੰਡ ਗੋਬਿੰਦਗੜ੍ਹ ਛੰਨਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਕਿਹਾ, ਮੌਕੇ ’ਤੇ ਹੱਲ ਲਈ ਸੰਬੰਧਿਤ ਅਧਿਕਾਰੀ... ਅਗਲੀ ਖ਼ਬਰ ਪਟਿਆਲਾ ਦੇ ਕੂੜਾ ਡੰਪ ਦੀ ਰੈਮੀਡੀਏਸ਼ਨ ਲਗਭਗ ਮੁਕੰਮਲ-ਮੇਅਰ ਕੁੰਦਨ ਗੋਗੀਆ 1.43 ਲੱਖ ਟਨ ’ਚੋਂ 1.40 ਲੱਖ ਟਨ ਪੁਰਾਣੇ ਕ...
Ad Position 24
No active advertisement