02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਿਧਾਇਕ ਕੋਹਲੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਜੁਲਾਈ ਮਹੀਨੇ ਪਟਿਆਲਾ ਆਉਣਗੇ ਕੇਜਰੀਵਾਲ, ਸ਼ਹਿਰ ਨੂੰ ਦੇਣਗੇ ਵੱਡੇ ਤੋਹਫ਼ੇ : ਕੋਹਲੀ

Ad Position 21
No active advertisement
ਅਜੀਤ ਡੈਸਕ 05-07-2026
ਪਟਿਆਲਾ, 4 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇਕ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਪਟਿਆਲਾ ਸ਼ਹਿਰ ਦੀ ਮੌਜੂਦਾ ਰਾਜਸੀ ਸਥਿਤੀ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਹੋਈ। ਵਿਧਾਇਕ ਕੋਹਲੀ ਨੇ ਪਾਰਟੀ ਸੁਪਰੀਮੋ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਹੋਏ ਕੰਮਾਂ ਅਤੇ ਵੱਖ-ਵੱਖ ਮੁੱਦਿਆਂ ’ਤੇ ਆਧਾਰਿਤ ਇਕ ਵਿਸ਼ੇਸ਼ ਰਿਪੋਰਟ ਸੌਂਪੀ। ਅਰਵਿੰਦ ਕੇਜਰੀਵਾਲ ਜੁਲਾਈ ਮਹੀਨੇ ਵਿਚ ਪਟਿਆਲਾ ਆਉਣਗੇ ਅਤੇ ਸ਼ਹਿਰ ਨੂੰ ਵੱਡੇ ਤੋਹਫ਼ੇ ਵੀ ਦੇ ਕੇ ਜਾਣਗੇ। ਇਸ ਮੁਲਾਕਾਤ ਦੌਰਾਨ ਵਿਧਾਇਕ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੇ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਕੰਮਾਂ ਬਾਰੇ ਬਰੀਕੀ ਨਾਲ ਜਾਣਕਾਰੀ ਸਾਂਝੀ ਕੀਤੀ। ਅਰਵਿੰਦ ਕੇਜਰੀਵਾਲ ਨੇ ਪਟਿਆਲਾ ’ਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਪੂਰਨ ਸੰਤੁਸ਼ਟੀ ਪ੍ਰਗਟਾਈ l ਪਟਿਆਲਾ ਵਿੱਚ ਇਸ ਸਮੇਂ ਰਾਜਸੀ ਸਰਗਰਮੀਆਂ ਕਾਫੀ ਤੇਜ਼ ਹਨ ਅਤੇ ‘ਆਪ’ ਸਰਕਾਰ ਸ਼ਹਿਰ ਦੇ ਸੁੰਦਰੀਕਰਨ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ । ਵਿਧਾਇਕ ਕੋਹਲੀ ਨੇ ਖ਼ਾਸ ਤੌਰ ’ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੇ ਚੱਲ ਰਹੇ ਨਵੀਨੀਕਰਨ ਦੇ ਪ੍ਰੋਜੈਕਟ ਬਾਰੇ ਕੇਜਰੀਵਾਲ ਨੂੰ ਵਿਸਥਾਰ ਵਿਚ ਦੱਸਿਆ। ਇਸ ਦੇ ਨਾਲ ਹੀ ਨਗਰ ਨਿਗਮ ਅਤੇ ਹੋਰਨਾਂ ਸਰਕਾਰੀ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਵੀ ਪਾਰਟੀ ਸੁਪਰੀਮੋ ਦੇ ਸਾਹਮਣੇ ਰੱਖਿਆ ਗਿਆ । ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਦਾ ਗ੍ਰਾਫ਼ ਬਹੁਤ ਉੱਚਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਹੋਏ ਸਾਰੇ ਵੱਡੇ ਵਾਅਦੇ ਪੂਰੇ ਕਰ ਚੁੱਕੀ ਹੈ ਅਤੇ ਮਹਿਲਾਵਾਂ ਨੂੰ ਮਹੀਨਾਵਾਰ ਰਾਸ਼ੀ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਦੇਸ਼ ਤਰੱਕੀ ਵੱਲ- ਯਾਦੂ ਕਿਹਾ, 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ... ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਿਸਾਨਾਂ ਦੀ ਸਹਿਮਤੀ ਬਿਨਾਂ ਜ਼ਮੀਨ ਨਹੀਂ ਦੇਵਾਂਗੇ- ਅਲੋਵਾਲ
Ad Position 24
No active advertisement