02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

2027 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਮੁੜ ਤੋਂ ਜਿੱਤ ਦਾ ਝੰਡਾ ਲਹਿਰਾਏਗੀ- ਅਮਰਦੀਪ ਖੰਨਾ, ਜਸਦੀਪ ਖੰਨਾ

Ad Position 21
No active advertisement
ਅਜੀਤ ਡੈਸਕ 05-07-2026
ਨਾਭਾ, 4 ਜੁਲਾਈ (ਵਰਿੰਦਰ ਵਰਮਾ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਨਾਭਾ ਤੋਂ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਅਮਰਦੀਪ ਸਿੰਘ ਖੰਨਾ ਅਤੇ ਨਗਰ ਕੌਂਸਲ ਪ੍ਰਧਾਨ ਜਸਦੀਪ ਖੰਨਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਲੋਕ ਭਲਾਈ ਲਈ ਅਨੇਕਾਂ ਹੀ ਕਾਰਜ ਕੀਤੇ ਜਾ ਰਹੇ ਹਨ, ਜਿਵੇਂ ਕਿ ਮਹਿਲਾਵਾਂ ਨੂੰ ਬੱਸ ਸਫਰ ਮੁਫਤ, ਪੰਜਾਬ ਦੇ ਲੋਕਾਂ ਲਈ 10 ਲੱਖ ਤੱਕ ਦਾ ਇਲਾਜ ਮੁਫਤ, ਹਰੇਕ ਵਰਗ ਨੂੰ 600 ਯੂਨਿਟ ਬਿਜਲੀ ਮੁਫਤ, 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਧਾਰਮਿਕ ਸਥਾਨਾਂ ’ਤੇ ਮੁਫਤ ਯਾਤਰਾ, ਖਾਣ ਪੀਣ ਅਤੇ ਰਹਿਣ ਸਹਿਣ ਮੁਫਤ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਲੋਕ ਹਿੱਤ ਵਿਚ ਹੋਰ ਵੀ ਫੈਸਲੇ ਲਏ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਹੈ, ਇਸ ਦੇ ਨਾਲ ਹੀ ਪਿੰਡਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਹਨ, ਉੱਥੇ ਹੀ ਖੇਡ ਗਰਾਊਂਡ ਬਣਾਏ ਹਨ, ਉਨ੍ਹਾਂ ਕਰਕੇ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ 2027 ਦੁਬਾਰਾ ਪਾਰਟੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਤੋਂ ਇਲਾਵਾ ਉਨ੍ਹਾਂ ਹਲਕਾ ਵਿਧਾਨ ਸਭਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਕੀਤੀ ਜਾ ਸਖਤ ਮਿਹਨਤ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕ ਦੇਵ ਮਾਨ ਇਕ ਅਜਿਹੇ ਇਨਸਾਨ ਹਨ ਜੋ ਹਰ ਇਕ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦੇ ਹਨ । ਉਨ੍ਹਾਂ ਕੋਲ ਜੋ ਵੀ ਕੋਈ ਮੁਸ਼ਕਿਲ ਲੈ ਕੇ ਆਉਂਦਾ ਹੈ ਉਹ ਉਨ੍ਹਾਂ ਦੀ ਮੁਸ਼ਕਲ ਬੜੀ ਚੰਗੀ ਤਰੀਕੇ ਨਾਲ ਸਮਝਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਭਾਜਪਾ ਨੇ ਕੀਤੀ ਨਿੰਦਾ- ਭੰਗੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਦੇਸ਼ ਤਰੱਕੀ ਵੱਲ- ਯਾਦੂ ਕਿਹਾ, 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ...
Ad Position 24
No active advertisement