02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਮਾਣਾ ਪੁਲਿਸ ਵਲੋਂ ਭੁੱਕੀ ਤੇ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 05-07-2026
ਸਮਾਣਾ, 4 ਜੁਲਾਈ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ 18 ਕਿੱਲੋ ਭੁੱਕੀ ਤੇ ਇਕ ਔਰਤ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਜਸਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਮਲਿਕ ਥਾਣਾ ਸਦਰ ਸਮਾਣਾ ਨੂੰ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਪਿੰਡ ਤਲਵੰਡੀ ਮਲਿਕ ਵਿਖੇ ਕਥਿਤ ਦੋਸ਼ਣ ਨੂੰ ਸ਼ੱਕ ਦੇ ਅਾਧਾਰ ’ਤੇ ਰੋਕਿਆ । ਉਸ ਤੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ । ਸਬ-ਇੰਸਪੈਕਟਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਟੀ-ਪੁਆਇੰਟ ਕਮਾਲਪੁਰ ਚੀਕਾ ਸੜਕ ਸਮਾਣਾ ਮੌਜੂਦ ਸੀ। ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਠਾਕਰਪਾਲ ਸਿੰਘ ਪੁੱਤਰ ਮਹਿਲ ਵਾਸੀ ਪਿੰਡ ਧਨੌਰੀ ਡੇਰਾ ਆਪਣੇ ਡੰਗਰਾਂ ਵਾਲੇ ਵਾੜੇ ਵਿਚ ਭੁੱਕੀ ਚੂਰਾ ਪੋਸਤ ਰੱਖ ਕੇ ਵੇਚ ਰਿਹਾ ਹੈ। ਪੁਲਿਸ ਪਾਰਟੀ ਨੇ ਛਾਪਾ ਮਾਰ ਕੇ ਕਥਿਤ ਦੋਸ਼ੀ ਤੋਂ 18 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ । ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਵੱਖ-ਵੱਖ ਮੁਕੱਦਮੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਅਸਮਰਥ- ਸਾਧੂ ਸਿੰਘ ਧਰਮਸੋਤ ਅਗਲੀ ਖ਼ਬਰ
Ad Position 24
No active advertisement