02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਨੌਰ ਬੱਸ ਸਟੈਂਡ ’ਤੇ ਰਾਤ ਸਮੇਂ ਲਗਦੇ ਟਰੈਫਿਕ ਜਾਮ ਨੇ ਵਧਾਈ ਲੋਕਾਂ ਦੀ ਪ੍ਰੇਸ਼ਾਨੀ

Ad Position 21
No active advertisement
ਅਜੀਤ ਡੈਸਕ 05-07-2026
ਸਨੌਰ, 4 ਜੁਲਾਈ (ਸੋਖਲ)-ਸਨੌਰ ਦੇ ਬੱਸ ਸਟੈਂਡ ਅਤੇ ਮੁੱਖ ਚੌਂਕ ‘ਤੇ ਰਾਤ ਦੇ ਸਮੇਂ ਲੱਗਣ ਵਾਲੇ ਭਾਰੀ ਟਰੈਫਿਕ ਜਾਮ ਕਾਰਨ ਆਮ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਾਮ ਤੋਂ ਦੇਰ ਰਾਤ ਤੱਕ ਇਸ ਚੌਂਕ ਵਿੱਚ ਕਾਰਾਂ, ਮੋਟਰਸਾਈਕਲਾਂ, ਆਟੋ ਰਿਕਸ਼ਿਆਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਕਾਫ਼ੀ ਵੱਧ ਜਾਂਦੀ ਹੈ, ਜਿਸ ਕਾਰਨ ਲੰਬੇ ਸਮੇਂ ਤੱਕ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇੰਨੀ ਵੱਧ ਆਵਾਜਾਈ ਦੇ ਬਾਵਜੂਦ ਰਾਤ ਸਮੇਂ ਇੱਥੇ ਕੋਈ ਟਰੈਫਿਕ ਪੁਲਿਸ ਕਰਮਚਾਰੀ ਜਾਂ ਪੁਲਿਸ ਅਧਿਕਾਰੀ ਡਿਊਟੀ ‘ਤੇ ਨਜ਼ਰ ਨਹੀਂ ਆਉਂਦਾ। ਇਸ ਤੋਂ ਇਲਾਵਾ ਬੱਸ ਸਟੈਂਡ ਅਤੇ ਚੌਂਕ ਦੇ ਆਲੇ-ਦੁਆਲੇ ਕਈ ਦੁਕਾਨਦਾਰਾਂ ਵਲੋਂ ਸੜਕਾਂ ਅਤੇ ਫੁੱਟਪਾਥਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਨਾਲ ਨਾ ਸਿਰਫ਼ ਟਰੈਫਿਕ ਪ੍ਰਭਾਵਿਤ ਹੁੰਦੀ ਹੈ, ਸਗੋਂ ਰਾਹਗੀਰਾਂ ਨੂੰ ਵੀ ਸੜਕ ’ਤੇ ਚੱਲਣ ਲਈ ਮਜਬੂਰ ਹੋਣਾ ਪੈਂਦਾ ਹੈ। ਸਥਾਨਕ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਕਈ ਵਾਹਨ ਸੜਕ ਕਿਨਾਰੇ ਗਲਤ ਢੰਗ ਨਾਲ ਖੜ੍ਹੇ ਕਰ ਦਿੱਤੇ ਜਾਂਦੇ ਹਨ, ਜਿਸ ਨਾਲ ਸੜਕ ਹੋਰ ਤੰਗ ਹੋ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸੇ ਤਰ੍ਹਾਂ ਹਾਲਾਤ ਬਣੇ ਰਹੇ ਤਾਂ ਕਿਸੇ ਵੀ ਸਮੇਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਨੌਰ ਬੱਸ ਸਟੈਂਡ ‘ਤੇ ਰਾਤ ਸਮੇਂ ਟਰੈਫਿਕ ਪੁਲਿਸ ਦੀ ਨਿਯਮਿਤ ਡਿਊਟੀ ਲਗਾਈ ਜਾਵੇ, ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਜੋ ਲੋਕਾਂ ਨੂੰ ਰੋਜ਼ਾਨਾ ਲੱਗਣ ਵਾਲੇ ਟਰੈਫਿਕ ਜਾਮ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਘਨੌਰ ’ਚ ‘ਆਪ’ ਤੇ ਕਾਂਗਰਸ ਨੂੰ ਵੱਡਾ ਝਟਕਾ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਸਮਰਥਕ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਦੇ ਲੋਕ 2027 ’ਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ-ਖਨੌੜਾ ਤ੍ਰਿਪਤ ਰਜਿੰਦਰ ਸਿੰਘ ਬਾਜਵ...
Ad Position 24
No active advertisement