02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰਾਜਪੁਰਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਲੋਕਤੰਤਰ ਦਾ ਕਤਲ-ਹਰਪਾਲਪੁਰ

Ad Position 21
No active advertisement
ਅਜੀਤ ਡੈਸਕ 05-07-2026
ਪਟਿਆਲਾ, 4 ਜੁਲਾਈ (ਅ.ਸ. ਆਹਲੂਵਾਲੀਆ)-ਭਾਜਪਾ ਦੇ ਹਲਕਾ ਘਨੌਰ ਤੋਂ ਸੀਨੀਅਰ ਆਗੂ ਅਤੇ ਪੰਜਾਬ ਖਾਦੀ ਤੇ ਗਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਰਾਜਪੁਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਦੀ ਚੋਣ ਦੌਰਾਨ ਲੋਕਤੰਤਰੀ ਪਰੰਪਰਾਵਾਂ ਅਤੇ ਸੰਵਿਧਾਨਕ ਮਰਿਆਦਾਵਾਂ ਦੀ ਅਣਦੇਖੀ ਕੀਤੀ ਗਈ, ਜਿਸ ਨਾਲ ਪੂਰੀ ਚੋਣ ਪ੍ਰਕਿਰਿਆ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਦੇ 31 ਮੈਂਬਰਾਂ ਵਾਲੇ ਸਦਨ ਵਿਚ 17 ਮੈਂਬਰਾਂ ਦੇ ਬਹੁਮਤ ਦੀ ਲੋੜ ਹੋਣ ਦੇ ਬਾਵਜੂਦ ਸੱਤਾਧਾਰੀ ਧਿਰ ਨੇ ਧੱਕੇਸ਼ਾਹੀ ਦੇ ਜਰੀਏ ਆਪਣੇ ਉਮੀਦਵਾਰ ਨੂੰ ਪ੍ਰਧਾਨ ਬਣਾਇਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਸਚਾਈ ਸਾਹਮਣੇ ਲਿਆਉਣ ਲਈ ਸੁਤੰਤਰ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਹਰਪਾਲਪੁਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਭਾਜਪਾ ਲੋਕਤੰਤਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਮਾਮਲੇ ਨੂੰ ਲੋਕਾਂ ਅਤੇ ਸੰਵਿਧਾਨਕ ਸੰਸਥਾਵਾਂ ਸਾਹਮਣੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਚੌਰਾਂ ਤੋਂ ਬੱਸ ਰਵਾਨਾ ਪੰਜਾਬ ਸਰਕਾਰ ਵਲੋਂ ਯਾਤਰੀਆਂ ਲਈ ਸ਼ਲਾਘਾਯੋਗ ਉਪਰਾ... ਅਗਲੀ ਖ਼ਬਰ ਹਲਕਾ ਘਨੌਰ ’ਚ ‘ਆਪ’ ਤੇ ਕਾਂਗਰਸ ਨੂੰ ਵੱਡਾ ਝਟਕਾ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਸਮਰਥਕ ਭਾਜਪਾ ’ਚ ਸ਼ਾਮਿਲ
Ad Position 24
No active advertisement