05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸਮਾਜ ਸੇਵੀ ਸੰਨੀ ਢਿੱਲੋਂ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 06-07-2026
ਪਟਿਆਲਾ, 5 ਜੁਲਾਈ (ਮਨਦੀਪ ਸਿੰਘ ਖਰੌੜ)-ਸਮਾਜ ਸੇਵੀ ਸੰਨੀ ਢਿੱਲੋਂ ਨੇ ਪਟਿਆਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ। ਇਸ ਸੰਬੰਧੀ ਸ. ਢਿੱਲੋਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਰਹਿੰਦੀ ਬਾਜ਼ਾਰ, ਭਾਂਡਿਆਂ ਵਾਲਾ ਬਾਜ਼ਾਰ, ਚੂੜੀਆਂ ਵਾਲਾ ਬਾਜ਼ਾਰ, ਅਦਾਲਤ ਬਾਜ਼ਾਰ ਤੇ ਕਿਲ੍ਹਾ ਚੌਕ ਦੇ ਨੇੜੇ ਦੁਕਾਨਦਾਰਾਂ ਵਲੋਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਸੰਬੰਧੀ ਬੁਲਾਇਆ ਜਾ ਰਿਹਾ ਸੀ। ਜਿਸ ਤਹਿਤ ਉਨ੍ਹਾਂ ਅੱਜ ਸ਼ਹਿਰ ਦੇ ਵੱਖ-ਵੱਖ ਦੁਕਾਨਦਾਰਾਂ ਦੀਆਂ ਜਥੇਬੰਦੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬਾਜ਼ਾਰਾਂ ’ਚ ਟ੍ਰੈਫ਼ਿਕ ਦੀ ਸਮੱਸਿਆ ਕਾਰਨ ਦੁਕਾਨਦਾਰੀ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਵਾਰ ਜੀ. ਐਸ. ਟੀ. ਤੇ ਟੈਕਸ ਵਿਭਾਗ ਵਾਲੇ ਵੀ ਉਨ੍ਹਾਂ ਨੂੰ ਨਾਜਾਇਜ਼ ਤੌਰ ’ਤੇ ਤੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰੀ ਸ਼ਰਾਰਤੀ ਅਨਸਰ ਤੇ ਚੋਰੀ ਠੱਗੀ ਵਾਲੇ ਗਰੋਹ ਵੀ ਸ਼ਹਿਰ ’ਚ ਘੁੰਮਦੇ ਰਹਿੰਦੇ ਹਨ ਤੇ ਜੇਕਰ ਪੁਲਿਸ ਦੀ ਬਾਜ਼ਾਰਾਂ ’ਚ ਗਸ਼ਤ ਵਧ ਜਾਵੇ ਤਾਂ ਇਹੋ ਜਿਹੇ ਚੋਰ ਉਚੱਕੇ ਸ਼ਹਿਰ ਦੇ ਬਾਜ਼ਾਰਾਂ ’ਚ ਆਉਣ ਦੀ ਹਿੰਮਤ ਨਾ ਕਰਨ। ਦੁਕਾਨਦਾਰਾਂ ਨੇ ਆਖਿਆ ਕਿ ਸ਼ਹਿਰ ’ਚ ਸੀਵਰੇਜ ਦੀ ਸਫ਼ਾਈ ਨਾ ਹੋਣ ਕਾਰਨ ਬਰਸਾਤਾਂ ’ਚ ਪਾਣੀ ਖੜ੍ਹ ਜਾਂਦਾ ਹੈ ਅਤੇ ਇਹ ਪਾਣੀ ਕਈ ਵਾਰ ਦੁਕਾਨਾਂ ’ਚ ਵੀ ਦਾਖ਼ਲ ਹੋ ਜਾਂਦਾ ਹੈ। ਇਸ ਸੰਬੰਧੀ ਸ. ਢਿੱਲੋਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਗਰ ਨਿਗਮ ਦੇ ਕਮਿਸ਼ਨਰ ਪੂਜਾ ਸਿਆਲ ਅਤੇ ਐਸ. ਐਸ. ਪੀ. ਵਰੁਣ ਸ਼ਰਮਾ ਕੋਲ ਰੱਖਣ ਦਾ ਭਰੋਸਾ ਦਿੱਤਾ ਕਿ ਉਹ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਵੀ ਮਿਲ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦਾ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੋਹਲੀ ਵਲੋਂ 1 ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਅਗਲੀ ਖ਼ਬਰ ਬਨੂੜ ਪੁਲਿਸ ਨੇ ਫਾਇਰਿੰਗ ਕਰਨ ਵਾਲੇ ਦੋਵੇਂ ਹਮਲਾਵਰਾਂ ਨੂੰ ਕੀਤਾ ਗ੍ਰਿਫ਼ਤਾਰ ਫਾਇਰਿੰਗ ਦੌਰਾਨ ਜਸਪ੍ਰੀਤ ਕਾਲੀ ਹੋਇਆ ਸ...
Ad Position 24
No active advertisement