05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਵਿਧਾਇਕ ਕੋਹਲੀ ਵਲੋਂ 1 ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 06-07-2026
ਪਟਿਆਲਾ, 5 ਜੁਲਾਈ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਸਨੌਰ ਰੋਡ (ਵੱਡੀ ਨਦੀ ਤੋਂ ਫਲੱਡ ਕੰਟਰੋਲ ਰੂਮ) ਤੱਕ ਬਣੀ ਨਵੀਂ ਸੜਕ ਦਾ ਰਸਮੀ ਉਦਘਾਟਨ ਕੀਤਾ। ਇਲਾਕਾ ਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਉਨ੍ਹਾਂ ਨੂੰ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲੇਗੀ। ਸ. ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਵਿਕਾਸ ਪ੍ਰਾਜੈਕਟ ਜੰਗੀ ਪੱਧਰ ’ਤੇ ਚੱਲ ਰਹੇ ਹਨ। ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਸਨੌਰ ਰੋਡ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਵਿਧਾ ਮਿਲੇਗੀ, ਸਗੋਂ ਫਲੱਡ ਕੰਟਰੋਲ ਰੂਮ ਤੱਕ ਪਹੁੰਚ ਵੀ ਹੋਰ ਸੁਖਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਹਰ ਵਾਰਡ ਵਿਚ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਦੀ ਇਹ ਰਫ਼ਤਾਰ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਨੇ ਟ੍ਰੈਫਿਕ ਪੁਲਿਸ ਬਨੂੜ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਮਾਜ ਸੇਵੀ ਸੰਨੀ ਢਿੱਲੋਂ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ
Ad Position 24
No active advertisement