ਸਮਾਣਾ, 7 ਜੁਲਾਈ (ਸਾਹਿਬ ਸਿੰਘ)-ਹਲਕਾ ਸਮਾਣਾ ਦੀ ਰਾਜਨੀਤੀ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪਿੰਡ ਚੌਂਹਠ ਦੇ ਪ੍ਰਸਿੱਧ ਕਬੱਡੀ ਖਿਡਾਰੀ ਜਗਜੀਤ ਸਿੰਘ ਜੱਗੀ ਤੇ ਗੋਲਾ ਪਹਾੜਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਦੋਵੇਂ ਆਗੂਆਂ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਨੀਤੀ ਤੇ ਪੰਥਕ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਭਵਿੱਖ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਹਲਕਾ ਸਮਾਣਾ ਦੇ ਅਕਾਲੀ ਆਗੂ ਜਗਮੀਤ ਸਿੰਘ ਹਰਿਆਊ ਨੇ ਦੋਵੇਂ ਆਗੂਆਂ ਦਾ ਸਿਰੋਪਾਓ ਪਾ ਕੇ ਤੇ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ। ਹਰਿਆਊ ਨੇ ਕਿਹਾ ਕਿ ਜਗਜੀਤ ਸਿੰਘ ਜੱਗੀ ਤੇ ਗੋਲਾ ਪਹਾੜਪੁਰ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਅਕਾਲੀ ਦਲ ਨੂੰ ਹਲਕੇ ਵਿਚ ਹੋਰ ਮਜ਼ਬੂਤੀ ਮਿਲੇਗੀ ਤੇ ਨੌਜਵਾਨ ਵਰਗ ਵਿਚ ਪਾਰਟੀ ਦਾ ਆਧਾਰ ਵਧੇਗਾ। ਇਸ ਮੌਕੇ ਅਮਰਜੀਤ ਸਿੰਘ ਟੋਡਰਪੁਰ ਸਣੇ ਕਈ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ।