07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਅਸਮਰਥ-ਜਥੇਦਾਰ ਲਾਲਕਾ

Ad Position 21
No active advertisement
ਅਜੀਤ ਡੈਸਕ 08-07-2026
ਨਾਭਾ, 7 ਜੁਲਾਈ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਦੇ ਪਿੰਡਾਂ ਵਿਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੀ ਸਪਲਾਈ ਦਾ ਮਾੜਾ ਹਾਲ ਹੈ ਤੇ ਨਾਭਾ ਸ਼ਹਿਰ ਵਾਸੀਆਂ ਨੂੰ ਰਾਤ ਸਮੇਂ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਰਾਤ ਕੱਟਦੇ ਹੋਏ ਆਮ ਵੇਖਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਬਿਜਲੀ ਸਰਪਲੱਸ ਤੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਪੂਰੀ ਦੇਣ ਲਈ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ ਅਤੇ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਸੂਬੇ ਅੰਦਰ ਰਾਤਾਂ ਨੂੰ ਸੜਕਾਂ ‘ਤੇ ਰੋਸ ਧਰਨੇ ਦੇਣ ਲਈ ਮਜ਼ਬੂਰ ਹੋ ਰਹੇ ਹਨ। ਜਥੇਦਾਰ ਲਾਲਕਾ ਨੇ ਕਿਹਾ ਕਿ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਲਗਾਈ ਹੋਈ ਝੋਨੇ ਦੀ ਫਸਲ ਸੁੱਕਣ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਇਸ ਤਰ੍ਹਾਂ ਦੇ ਹਲਾਤ ਪੈਦਾ ਹੋ ਚੁੱਕੇ ਹਨ ਕਿ ਕਿਸਾਨਾਂ ਨੂੰ ਵੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀ ਵਰਗ ਨੂੰ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਵਾਪਰਕ ਅਦਾਰੇ ਵੀ ਠੱਪ ਹੋ ਚੁੱਕੇ ਹਨ।
07ਪੀਟੀਏ33
Ad Position 22
No active advertisement
ਪਿਛਲੀ ਖ਼ਬਰ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਬਰਾਂਚ ਨਾਭਾ ਦੇ ਅਹੁਦੇਦਾਰ ਮੰਗਾਂ ਨੂੰ ਲੈ ਕੇ ਅਮਰਦੀਪ ਸਿੰਘ ਖੰਨਾ ਨੂੰ ਦਿੱ... ਅਗਲੀ ਖ਼ਬਰ ਜਗਮੀਤ ਸਿੰਘ ਹਰਿਆਊ ਦੀ ਅਗਵਾਈ ’ਚ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ
Ad Position 24
No active advertisement