07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 08-07-2026
ਪਟਿਆਲਾ, 7 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਨੂੰ ਡਿਜੀਟਲ ਤੌਰ ’ਤੇ ਵਧੇਰੇ ਸਰਗਰਮ ਤੇ ਆਧੁਨਿਕ ਬਣਾਉਣ ਦੇ ਮਕਸਦ ਨਾਲ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਇਸ ਨਵੀਂ ਪਹਿਲਕਦਮੀ ਦਾ ਮੁੱਖ ਉਦੇਸ਼ ਕੈਂਪਸ ਵਿਚ ਇਕ ਸੁਰੱਖਿਅਤ, ਆਧੁਨਿਕ ਤੇ ਸਰਲ ਸ਼ਨਾਖਤੀ ਪ੍ਰਣਾਲੀ ਲਾਗੂ ਕਰਨਾ ਹੈ, ਜਿਸ ਨਾਲ ਯੂਨੀਵਰਸਿਟੀ ਦੀਆਂ ਵੱਖ-ਵੱਖ ਸੇਵਾਵਾਂ ਤੱਕ ਪਹੁੰਚ ਆਸਾਨ ਹੋ ਸਕੇਗੀ। ਉਨ੍ਹਾਂ ਕਿਹਾ ਕਿ ਇਹ ਸਮਾਰਟ ਕਾਰਡ ਯੂਨੀਵਰਸਿਟੀ ਨੂੰ ਡਿਜੀਟਲ ਗਵਰਨੈਂਸ ਵੱਲ ਲੈ ਕੇ ਜਾਣ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ, ਜਿਸ ਨਾਲ ਕੈਂਪਸ ਦੀਆਂ ਸੇਵਾਵਾਂ ਵਿਚ ਪਾਰਦਰਸ਼ਤਾ, ਸੁਰੱਖਿਆ ਤੇ ਕੁਸ਼ਲਤਾ ਆਵੇਗੀ ਅਤੇ ਇਸ ਦਾ ਸਿੱਧਾ ਫਾਇਦਾ ਯੂਨੀਵਰਸਿਟੀ ਨਾਲ ਜੁੜੇ ਸਮੁੱਚੇ ਭਾਈਚਾਰੇ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਇਕੋ ਕਾਰਡ ਯੂਨੀਵਰਸਿਟੀ ਦੇ ਆਈ-ਕਾਰਡ ਤੇ ਲਾਇਬ੍ਰੇਰੀ ਕਾਰਡ ਦੋਵਾਂ ਦਾ ਕੰਮ ਕਰੇਗਾ, ਜਿਸ ਨਾਲ਼ ਕਾਗਜ਼ੀ ਕਾਰਵਾਈ ਘਟੇਗੀ ਤੇ ਕੈਂਪਸ ਨੂੰ ਵੱਡੀ ਸਹੂਲਤ ਮਿਲੇਗੀ। ਇਸ ਕਾਰਡ ਰਾਹੀਂ ਕਿਤਾਬਾਂ ਦਾ ਅਦਾਨ-ਪ੍ਰਦਾਨ ਤੇ ਲਾਇਬ੍ਰੇਰੀ ਮੈਂਬਰਸ਼ਿਪ ਦੀ ਤੁਰੰਤ ਜਾਂਚ ਬਿਨਾਂ ਕਿਸੇ ਦੇਰੀ ਦੇ ਹੋ ਸਕੇਗੀ। ਭਵਿੱਖ ਦੀਆਂ ਲੋੜਾਂ ਨੂੰ ਮੁੱਖ ਰਖਦਿਆਂ ਇਸੇ ਸਮਾਰਟ ਕਾਰਡ ਨੂੰ ਅਕਾਦਮਿਕ ਬਲਾਕਾਂ, ਲੈਬਾਂ, ਹੋਸਟਲਾਂ ਵਿਚ ਐਂਟਰੀ, ਹਾਜ਼ਰੀ ਪ੍ਰਣਾਲੀ, ਪ੍ਰੀਖਿਆ ਸੇਵਾਵਾਂ ਤੇ ਯੂਨੀਵਰਸਿਟੀ ਦੇ ਹੋਰ ਸਮਾਗਮਾਂ ਨਾਲ਼ ਵੀ ਪੜਾਅਵਾਰ ਜੋੜਿਆ ਜਾਵੇਗਾ। ਯੂਨੀਵਰਸਿਟੀ ਦੇ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸ਼ੁਰੂ ਕੀਤਾ ਇਹ ਅਹਿਮ ਪ੍ਰਾਜੈਕਟ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦੇ ਇੰਚਾਰਜ ਡਾ. ਅਮਿਤ ਮਿੱਤਲ ਵਲੋਂ ਕੇਂਦਰੀ ਦਾਖ਼ਲਾ ਸੈੱਲ ਦੇ ਕੋਆਰਡੀਨੇਟਰ ਪ੍ਰੋ. ਗੁਲਸ਼ਨ ਬਾਂਸਲ ਦੇ ਸਹਿਯੋਗ ਨਾਲ ਤਿਆਰ ਤੇ ਲਾਗੂ ਕੀਤਾ ਗਿਆ ਹੈ। ਇਸ ਦਾ ਮਕਸਦ ਲਾਇਬ੍ਰੇਰੀ ਸੇਵਾਵਾਂ ਨੂੰ ਡਿਜੀਟਲ ਤਕਨੀਕ ਨਾਲ ਜੋੜਨਾ ਅਤੇ ਯੂਨੀਵਰਸਿਟੀ ਦੇ ਡਿਜੀਟਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਲਾਇਬ੍ਰੇਰੀ ਇੰਚਾਰਜ ਡਾ. ਅਮਿਤ ਮਿੱਤਲ ਨੇ ਦੱਸਿਆ ਕਿ ਇਹ ਸਿਸਟਮ ਗੈਰ-ਅਧਿਕਾਰਤ ਵਿਅਕਤੀਆਂ ਦੀ ਪਛਾਣ ਕਰ ਕੇ ਕੈਂਪਸ ਦੀ ਸੁਰੱਖਿਆ ਨੂੰ ਮਜ਼ਬੂਤ ਕਰੇਗਾ ਅਤੇ ਕਾਗਜ਼ ਦੀ ਵਰਤੋਂ ਘਟਾ ਕੇ ਵਾਤਾਵਰਨ ਸੰਭਾਲ ਵਿਚ ਯੋਗਦਾਨ ਪਾਵੇਗਾ। ਉਦਘਾਟਨੀ ਸਮਾਗਮ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ, ਵਿੱਤ ਅਫ਼ਸਰ ਪ੍ਰੋ. ਬੀ. ਬੀ. ਸਿੰਗਲਾ, ਡੀਨ ਖੋਜ ਪ੍ਰੋ. ਰੀਤੂ ਲਹਿਲ, ਐਸੋਸੀਏਟ ਡੀਨ ਖੋਜ ਪ੍ਰੋ. ਮਿਨੀ ਸਿੰਘ ਤੇ ਡਾਇਰੈਕਟਰ ਯੋਜਨਾ ਤੇ ਨਿਰੀਖਣ ਪ੍ਰੋ. ਸੁਖਜੀਤ ਕੌਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਹਿਰ ਸਾਹਿਬ ਦੇ ਸਕੂਲੀ ਬੱਚਿਆਂ ਨੇ ਖੇਡਾਂ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਬਰਾਂਚ ਨਾਭਾ ਦੇ ਅਹੁਦੇਦਾਰ ਮੰਗਾਂ ਨੂੰ ਲੈ ਕੇ ਅਮਰਦੀਪ ਸਿੰਘ ਖੰਨਾ ਨੂੰ ਦਿੱ...
Ad Position 24
No active advertisement