07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮਜ਼ਦੂਰਾਂ ਦੀ ਉਜਰਤ ’ਚ 15 ਫ਼ੀਸਦੀ ਵਾਧੇ ਦਾ ਐਲਾਨ ਸਿਰਫ਼ ਹਵਾਈ ਦਾਅਵੇ-ਰਾਜਿੰਦਰ ਸਿੰਘ ਵਿਰਕ

Ad Position 21
No active advertisement
ਅਜੀਤ ਡੈਸਕ 08-07-2026
ਦੇਵੀਗੜ੍ਹ, 7 ਜੁਲਾਈ (ਰਾਜਿੰਦਰ ਸਿੰਘ ਮੌਜੀ)-ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿਚ 15 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦਾ ਤਰਕ ਹੈ ਕਿ ਵਧਦੀ ਮਹਿੰਗਾਈ ਨੂੰ ਦੇਖਦਿਆਂ ਇਹ ਫ਼ੈਸਲਾ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਲਿਆ ਗਿਆ ਹੈ, ਜੋ ਜਲਦ ਹੀ ਸਰਕਾਰੀ ਤੇ ਰਜਿਸਟਰਡ ਪ੍ਰਾਈਵੇਟ ਸੈਕਟਰ ’ਤੇ ਲਾਗੂ ਹੋਵੇਗਾ। ਇਸ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਹਲਕਾ ਸਨੌਰ ਰਾਜਿੰਦਰ ਸਿੰਘ ਵਿਰਕ ਨੇ ਸਰਕਾਰ ਦੇ ਦਾਅਵਿਆਂ ਨੂੰ ‘ਹਵਾਈ’ ਕਰਾਰ ਦਿੱਤਾ ਹੈ। ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਸਰਕਾਰ ਸਿਰਫ਼ ਪ੍ਰੈੱਸ ਕਾਨਫਰੰਸਾਂ ਅਤੇ ਇਸ਼ਤਿਹਾਰਾਂ ਰਾਹੀਂ ਮਜ਼ਦੂਰਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਪਿਛਲੇ ਵਾਅਦੇ ਅੱਜ ਤੱਕ ਲਾਗੂ ਨਹੀਂ ਹੋਏ ਤਾਂ ਇਸ ਨਵੇਂ ਐਲਾਨ ਦਾ ਕੀ ਆਧਾਰ ਹੈ? ਵਿਰਕ ਨੇ ਦੱਸਿਆ ਕਿ ਪ੍ਰਾਈਵੇਟ ਖੇਤਰ ਵਿਚ ਲਗਪਗ 90 ਫ਼ੀਸਦੀ ਮਜ਼ਦੂਰ ਰਜਿਸਟਰਡ ਹੀ ਨਹੀਂ ਹਨ, ਜਿਸ ਕਾਰਨ ਇਹ ਵਾਧਾ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਠੇਕੇਦਾਰ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੇ ਹਨ ਤੇ ਲੇਬਰ ਵਿਭਾਗ ਇਸ ਮਾਮਲੇ ਵਿਚ ਕੋਈ ਸਖ਼ਤੀ ਨਹੀਂ ਵਰਤ ਰਿਹਾ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਸੰਗਠਿਤ ਮਜ਼ਦੂਰਾਂ ਨੂੰ ‘ਈ-ਲੇਬਰ ਕਾਰਡ’ ਨਾਲ ਜੋੜੇ ਅਤੇ ਹਰ ਫੈਕਟਰੀ ਤੇ ਉਸਾਰੀ ਵਾਲੀ ਥਾਂ ’ਤੇ ਚੈਕਿੰਗ ਯਕੀਨੀ ਬਣਾਏ।
07ਪੀਟੀਏ03
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਸ਼ਹਿਰ ’ਚ ਪੁਲਿਸ ਮੁਕਾਬਲੇ ’ਚ ਇਕ ਗੈਂਗਸਟਰ ਗੋਲੀ ਲੱਗਣ ਕਾਰਨ ਜ਼ਖ਼ਮੀ ਅਗਲੀ ਖ਼ਬਰ ਨਰਸਿੰਗ ਸਿਰਫ਼ ਨੌਕਰੀ ਨਹੀਂ, ਮਨੁੱਖਤਾ ਦੀ ਸੇਵਾ ਨਾਲ ਜੁੜਿਆ ਸਨਮਾਨਯੋਗ ਪੇਸ਼ਾ-ਅਮਰਜੀਤ ਕੌਰ ਬਲੂਆਣਾ
Ad Position 24
No active advertisement