ਸਮਾਣਾ, 8 ਜੁਲਾਈ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਪਾਸ ਲਖਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਲੱਖੇਵਾਲ ਥਾਣਾ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਨੇ ਨਾ-ਮਾਲੂਮ ਵਿਅਕਤੀ ਜਾਂ ਵਿਅਕਤੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਬੀ-4 ਐਸ ਸਲਿਊਸ਼ਨ ਪ੍ਰਾਈਵੇਟ ਲਿਮ. ਕੰਪਨੀ ਵਿਚ ਬਤੌਰ ਸਕਿਉਰਿਟੀ ਸੁਪਰਵਾਈਜ਼ਰ ਲੱਗਿਆ ਹੋਇਆ ਹੈ। ਕੰਪਨੀ ਟਾਵਰਾਂ ਦੀ ਦੇਖ ਰੇਖ ਦਾ ਕੰਮ ਕਰਦੀ ਹੈ। ਬੀਤੀ 4-5 ਜੂਨ ਦੀ ਦਰਮਿਆਨੀ ਰਾਤ ਨੂੰ ਕਿਸੇ ਨਾ-ਮਾਲੂਮ ਵਿਅਕਤੀ ਜਾਂ ਵਿਅਕਤੀਆਂ ਨੇ ਪਿੰਡ ਸਹਿਜਪੁਰ ਵਿਖੇ ਲੱਗੇ ਏਅਰਟੈੱਲ ਕੰਪਨੀ ਦੇ ਟਾਵਰ ਵਿਚੋਂ ਕਾਰਡ ਚੋਰੀ ਕਰ ਲਿਆ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।