ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਾਭਾ ਸ਼ਹਿਰ ’ਚ ਦਿਨੋ ਦਿਨ ਹੋ ਰਹੀਆਂ ਚੋਰੀਆਂ ਨੂੰ ਲੈ ਕੇ ਸ਼ਹਿਰ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ

Ad Position 21
No active advertisement
ਅਜੀਤ ਡੈਸਕ 09-07-2026
ਨਾਭਾ, 8 ਜੁਲਾਈ (ਜਗਨਾਰ ਸਿੰਘ ਦੁਲੱਦੀ)-ਪਿਛਲੇ ਕਈ ਦਿਨਾਂ ਤੋਂ ਰਿਆਸਤੀ ਸ਼ਹਿਰ ਨਾਭਾ ਦੇ ਬਾਜ਼ਾਰਾਂ ਵਿੱਚ ਹੋ ਰਹੀਆਂ ਚੋਰੀਆਂ ਨੂੰ ਲੈ ਕੇ ਸ਼ਹਿਰ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਚੋਰਾਂ ਵੱਲੋਂ ਪਿਛਲੇ ਦਿਨੀ ਇੱਕੋ ਰਾਤ ਤਿੰਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵੀ ਦੁਲੱਦੀ ਗੇਟ ਸਥਿਤ ਹੀਰਾ ਕੰਪਲੈਕਸ ਵਿਖੇ ਚੋਰੀ ਦੀ ਵਾਰਦਾਤ ਹੋਈ ਸੀ, ਇਸੇ ਤਹਿਤ ਲੰਘੀ ਰਾਤ ਚੋਰਾਂ ਵਲੋਂ ਸਥਾਨਕ ਅਗਰਵਾਲ ਧਰਮਸ਼ਾਲਾ ਦੇ ਨੇੜੇ ਪੰਜਾਬ ਗਰੋਸਰੀ ਸਟੋਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਦੁਕਾਨ ਦੇ ਮਾਲਕ ਵਪਾਰੀ ਆਗੂ ਸਤਿੰਦਰ ਮਿੱਤਲ ਨੇ ਦੱਸਿਆ ਕਿ ਉਹ ਦੇਰ ਰਾਤ ਦੁਕਾਨ ਬੰਦ ਕਰਕੇ ਚਲੇ ਗਏ ਸਨ ਅਤੇ ਜਦੋਂ ਉਨਾਂ ਨੂੰ ਸਵੇਰੇ ਆ ਕੇ ਵੇਖਿਆ ਤਾਂ ਵਿਚਕਾਰ ਵਾਲਾ ਸ਼ਟਰ ਟੁਟਿਆ ਹੋਇਆ ਸੀ ਅਤੇ ਕਾਊਂਟਰ ਦਾ ਸ਼ੀਸ਼ਾ ਤੋੜ ਕੇ ਚੋਰਾਂ ਵੱਲੋਂ ਦੁਕਾਨਾਂ ਅੰਦਰ ਵੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਗੱਲੇ ਵਿੱਚ ਪਈ ਨਗਦੀ ਲੈ ਕੇ ਚੋਰ ਫਰਾਰ ਹੋ ਗਏ ਹਨ। ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਦੁਕਾਨਦਾਰ ਨੇ ਕਿਹਾ ਕਿ ਸ਼ਹਿਰ ਵਿੱਚ ਰਾਤ ਸਮੇਂ ਦਸਤ ਤੇਜ਼ ਕੀਤੀ ਜਾਵੇ ਅਤੇ ਚੋਰਾਂ ਨੂੰ ਫੜ ਕੇ ਜੇਲਾਂ ਵਿੱਚ ਡੱਕਿਆ ਜਾਵੇ ਤਾਂ ਜੋ ਦੁਕਾਨਦਾਰ ਤੇ ਸ਼ਹਿਰ ਵਸੀ ਬੇਖੌ ਆਪਣਾ ਜੀਵਨ ਬਤੀਤ ਕਰ ਸਕਣ। ਨਾਭਾ ਵਪਾਰ ਮੰਡਲ ਨਾਭਾ ਦੇ ਆਗੂ ਸੋਮਨਾਥ ਢੱਲ,ਸੁਭਾਅ ਸਹਿਗਲ, ਪ੍ਰਧਾਨ ਅਮਨ ਗੁਪਤਾ ਅਤੇ ਗੁਰਮੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਰਾਤ ਸਮੇਂ ਦੀ ਗਸਤ ਜਲਦ ਤੋਂ ਜਲਦ ਤੇ ਕੀਤੀ ਜਾਵੇ ਤਾਂ ਜੋ ਸ਼ਹਿਰ ਅੰਦਰ ਨਿੱਤ ਦਿਨ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਠੱਲ ਪੈ ਸਕੇ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ’ਚ ਅਵਾਰਾ ਕੁੱਤਿਆਂ ਦੀ ਦਹਿਸ਼ਤ, ਲੋਕਾਂ ਦਾ ਘਰਾਂ ਤੋਂ ਨਿਕਲਣਾ ਹੋਇਆ ਮੁਸ਼ਕਿਲ ਅਗਲੀ ਖ਼ਬਰ ਢੁਡਿਆਲ ਖ਼ਾਲਸਾ ਸਕੂਲ ’ਚ ਪੰਜਾਬੀ ਸੁਲੇਖ ਮੁਕਾਬਲਾ ਕਰਵਾਇਆ
Ad Position 24
No active advertisement