ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਚਰਨ ਸਿੰਘ ਰਲਹਨ ਬਣੇ ਆਲ ਇੰਡੀਆ ਕੰਬਾਈਨ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ

Ad Position 21
No active advertisement
ਅਜੀਤ ਡੈਸਕ 09-07-2026
ਨਾਭਾ, 8 ਜੁਲਾਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਭਾਦਸੋਂ ਰੋਡ ਸਥਿਤ ਵਿਸ਼ਵਕਰਮਾ ਮੰਦਿਰ ਵਿਖੇ ਆਲ ਇੰਡੀਆ ਕੰਬਾਈਨ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਚਰਨ ਸਿੰਘ ਰਲਹਨ ਐਮ.ਡੀ. ਮਲਕੀਤ ਕੰਬਾਈਨ ਨੂੰ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਲੰਬੇ ਸਮੇਂ ਤੋਂ ਪ੍ਰਧਾਨ ਰਹੇ ਅਵਤਾਰ ਸਿੰਘ ਨੰਨੜੇ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਉਪਰੰਤ ਨਵੀਂ ਪ੍ਰਧਾਨਗੀ ਲਈ ਚਰਨ ਸਿੰਘ ਰਲਹਨ ਦੇ ਨਾਮ ‘ਤੇ ਸਰਬਸੰਮਤੀ ਨਾਲ ਮੋਹਰ ਲਗਾਈ ਗਈ। ਮੈਂਬਰਾਂ ਨੇ ਕਿਹਾ ਕਿ ਕੰਬਾਈਨ ਇੰਡਸਟਰੀ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਨੂੰ ਧਿਆਨ ‘ਚ ਰੱਖਦਿਆਂ ਨਵੀਂ ਲੀਡਰਸ਼ਿਪ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਨਵ-ਨਿਯੁਕਤ ਪ੍ਰਧਾਨ ਚਰਨ ਸਿੰਘ ਰਲਹਨ ਨੇ ਸਮੁੱਚੇ ਭਾਈਚਾਰੇ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਭਾਈਚਾਰੇ ਦੀ ਸੇਵਾ ਕਰਨਗੇ ਅਤੇ ਕੰਬਾਈਨ ਇੰਡਸਟਰੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਉਨ੍ਹਾਂ ਵਲੋਂ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਭਾਈਚਾਰੇ ਦੀਆਂ ਮੁੱਖ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਮਸਲੇ ਉਠਾਏ ਜਾਣਗੇ। ਅੱਜ ਹੋਈ ਇਕੱਤਰਤਾ ਵਿਚ ਅਵਤਾਰ ਸਿੰਘ ਨੰਨੜੇ, ਨਿਰੰਜਨ ਸਿੰਘ, ਹਰਜੀਤ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਕਰਮਜੀਤ ਸਿੰਘ, ਪਾਖਰ ਸਿੰਘ, ਜਗਦੀਪ ਸਿੰਘ, ਕੁਲਦੀਪ ਸਿੰਘ, ਕਰਮਜੀਤ ਗਲਵੱਟੀ, ਗੁਰਮੁਖ ਸਿੰਘ, ਅਮਰੀਕ ਸਿੰਘ ਬਬਲੂ, ਭੁਪਿੰਦਰ ਸਿੰਘ ਸਮਾਣਾ, ਲਖਬੀਰ ਸਿੰਘ, ਮਾਸਟਰ ਭਾਗ ਸਿੰਘ, ਹਰਪ੍ਰੀਤ ਸਿੰਘ, ਜਗਸੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰ ਅਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਦੋ ਪਿੰਡਾਂ ਦੀ 65 ਵਿੱਘੇ ਸ਼ਾਮਲਾਟ ਜ਼ਮੀਨ ਨੂੰ 33 ਸਾਲਾ ਪੱਟੇ ’ਤੇ ਦੇਣ ਦਾ ਪਿੰਡ ਦਬਾਲੀ ਕਲਾਂ ਅਤੇ ਦਬਾਲੀ ਖ਼ੁਰਦ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਕੌਂਸਲਰ ਰਹੇ ਜੋਗਿੰਦਰ ਸਿੰਘ ਛਾਂਗਾ ਨੂੰ ਦਿੱਤੀ ਅੰਤਿਮ ਵਿਦਾਇਗੀ
Ad Position 24
No active advertisement