ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

‘ਸਤਲੁਜ’ ’ਤੇ ਰੋਕ ਨਾਲ ਸਿੱਖ ਜਗਤ ’ਚ ਪਾਇਆ ਜਾ ਰਿਹਾ ਭਾਰੀ ਰੋਸ-ਭੁਪਿੰਦਰ ਸਿੰਘ ਮਸ਼ੀਂਗਣ

Ad Position 21
No active advertisement
ਅਜੀਤ ਡੈਸਕ 09-07-2026
ਦੇਵੀਗੜ੍ਹ, 8 ਜੁਲਾਈ (ਰਾਜਿੰਦਰ ਸਿੰਘ ਮੌਜੀ)-ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਨੂੰ ਦਰਸਾਉਂਦੀ ਫ਼ਿਲਮ ‘ਸਤਲੁਜ’ ’ਤੇ ਲੱਗੀ ਰੋਕ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸਿੱਖ ਸੰਗਤਾਂ ਵਲੋਂ ਇਸ ਫ਼ੈਸਲੇ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਗਿਆ ਹੈ। ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲੱਗਣ ਨਾਲ ਦੇਸ਼-ਵਿਦੇਸ਼ ਵਿਚ ਵਸਦੇ ਸਿੱਖਾਂ ਵਿਚ ਗਹਿਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਸ਼ਹੀਦ ਖਾਲੜਾ ਨੇ ਪੰਜਾਬ ਵਿਚ ਗੁੰਮਨਾਮ ਲਾਸ਼ਾਂ ਦੇ ਮਾਮਲੇ ਨੂੰ ਉਜਾਗਰ ਕਰਕੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਦੇ ਜੀਵਨ ’ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਰੋਕਣਾ ਲੋਕਤੰਤਰਿਕ ਕਦਰਾਂ-ਕੀਮਤਾਂ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਸੰਗਤਾਂ ਦਾ ਮੰਨਣਾ ਹੈ ਕਿ ਇਹ ਫ਼ਿਲਮ ਸੱਚਾਈ ਨੂੰ ਬਿਆਨ ਕਰਦੀ ਹੈ ਜਿਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸ਼ੀਂਗਣ ਨੇ ਕਿਹਾ ਕਿ ਇਹ ਫ਼ੈਸਲਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦਾ ਸੰਘਰਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਦੀ ਕੁਰਬਾਨੀ ’ਤੇ ਬਣੀ ਫ਼ਿਲਮ ਨੂੰ ਰੋਕ ਕੇ ਸਰਕਾਰ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਸੱਚ ਨੂੰ ਲੋਕਾਂ ਸਾਹਮਣੇ ਆਉਣ ਤੋਂ ਡਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਫ਼ਿਲਮ ਨਹੀਂ, ਸਗੋਂ ਉਸ ਦੌਰ ਦੇ ਜ਼ੁਲਮਾਂ ਦੀ ਦਸਤਾਵੇਜ਼ੀ ਗਵਾਹੀ ਹੈ। ਅਸੀਂ ਇਸ ਰੋਕ ਦਾ ਸਖ਼ਤ ਵਿਰੋਧ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਫ਼ਿਲਮ ਨੂੰ ਤੁਰੰਤ ਰੋਕ ਹਟਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਫ਼ਿਲਮ ’ਤੇ ਲੱਗੀ ਰੋਕ ਨੂੰ ਜਲਦ ਨਹੀਂ ਹਟਾਇਆ ਗਿਆ ਤਾਂ ਸਿੱਖ ਸੰਗਤਾਂ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਅਤੇ ਇਤਿਹਾਸਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬੈਟਰੀਆਂ ਸਮੇਤ ਦੋ ਨੌਜਵਾਨ ਕਾਬੂ, ਪੁਲਿਸ ਨੇ ਕੀਤਾ ਮਾਮਲਾ ਦਰਜ ਅਗਲੀ ਖ਼ਬਰ ਹਲਕਾ ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ ਦੀ ਅਗਵਾਈ ’ਚ ਹਲਕਾ ਸ਼ੁਤਰਾਣਾ ਦੇ ਆਗੂਆਂ ਨੇ ਭੇਜਿਆ ਕਣਕ ਦਾ ਟਰੱਕ 110 ਕੁਇੰਟਲ...
Ad Position 24
No active advertisement