ਸਮਾਣਾ, 9 ਜੁਲਾਈ (ਸਾਹਿਬ ਸਿੰਘ)- ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਜੱਗੀ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਮੁਰਾਦਪੁਰਾ ਨੂੰ 75 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਗਗਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਪੁਰਾਣਾ ਬੱਸ ਅੱਡਾ ਸਮਾਣਾ ਮੌਜੂਦ ਸੀ। ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਨਾਮਧਾਰੀ ਕਾਲੋਨੀ ਨੇੜੇ ਸਰਕਾਰੀ ਨਰਸਰੀ ਪਾਸ ਖੜ੍ਹਾ ਹੈ। ਪੁਲਿਸ ਪਾਰਟੀ ਨੇ ਛਾਪਾ ਮਾਰ ਕੇ ਉਕਤ ਦੋਸ਼ੀ ਨੂੰ 75 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ।