ਪਾਤੜਾਂ, 9 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਸੇਵਾ ਮੁਕਤ ਟਰਾਂਸਪੋਰਟ ਅਧਿਕਾਰੀ ਕਰਨ ਸਿੰਘ ਡੀ. ਟੀ. ਓ. ਨੇ ਹਲਕਾ ਸ਼ੁਤਰਾਣਾ ਅੰਦਰ ਵਿਕਾਸ ਕਾਰਜਾਂ ਅਤੇ ਹੋਰ ਵੱਖ-ਵੱਖ ਨਵੇਂ ਪ੍ਰਾਜੈਕਟ ਸ਼ੁਰੂ ਕਰਨ ਸੰਬੰਧੀ ਵਿਚਾਰ ਚਰਚਾ ਕੀਤੀ। ਇਸ ਸੰਬੰਧੀ ਸੇਵਾ ਮੁਕਤ ਟ੍ਰਾਂਸਪੋਰਟ ਅਧਿਕਾਰੀ ਕਰਨ ਸਿੰਘ ਡੀ. ਟੀ. ਓ. ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਦੌਰਾਨ ਉਨ੍ਹਾਂ ਹਲਕਾ ਸ਼ੁਤਰਾਣਾ ਅੰਦਰ ਹਲਕੇ ਦੀ ਤਰੱਕੀ ਲਈ ਵੱਖ ਵੱਖ ਨਵੇਂ ਪ੍ਰਾਜੈਕਟ ਸ਼ੁਰੂ ਕਰਨ ਅਤੇ ਹੋਰ ਵਿਚਾਰ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਸੰਬੰਧੀ ਚਰਚਾ ਕੀਤੀ ਹੈ। ਕਰਨ ਸਿੰਘ ਡੀ. ਟੀ. ਓ. ਨੇ ਦੱਸਿਆ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕੇ ਦੀਆਂ ਵੱਖ-ਵੱਖ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਜਲਦ ਹੀ ਹਲਕਾ ਸ਼ਤਰਣਾ ਅੰਦਰ ਕੰਮ ਸ਼ੁਰੂ ਕਰਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਵੱਡੀ ਪੱਧਰ ’ਤੇ ਵਿਕਾਸ ਕਾਰਜ ਕੀਤੇ ਹਨ ਉਸੇ ਤਰ੍ਹਾਂ ਹਲਕਾ ਸ਼ੁਤਰਾਣ ਅੰਦਰ ਵੀ ਵੱਡੀ ਪੱਧਰ ’ਤੇ ਵਿਕਾਸ ਕਾਰਜ ਸ਼ੁਰੂ ਕਰਵਾ ਕੇ ਇਸ ਹਲਕੇ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਇਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਵੱਖ ਵੱਖ ਵਰਕਰ ਹਾਜ਼ਰ ਸਨ।