05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਨਛੱਤਰ ਸਿੰਘ ਅਰਾਈਂਮਾਜਰਾ ਨੇ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਸੰਬੰਧੀ ਦਿੱਤੀ ਜਾਣਕਾਰੀ

Ad Position 21
No active advertisement
ਅਜੀਤ ਡੈਸਕ 10-07-2026
ਪਾਤੜਾਂ, 9 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਦੇ ਐਸ. ਸੀ. ਸੈੱਲ ਤੇ ਸੂਬਾ ਕੋਆਡੀਨੇਟਰ ਅਤੇ ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਜਰਾ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਹਲਕਾ ਸ਼ੁਤਰਾਣਾ ਅੰਦਰ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਸੰਬੰਧੀ ਨਛੱਤਰ ਸਿੰਘ ਅਰਾਈੰਮਾਜਰਾ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲ ਕੇ ਹਲਕਾ ਸ਼ੁਤਰਾਣਾ ਅੰਦਰ ਉਨ੍ਹਾਂ ਵਲੋਂ ਘਰ ਘਰ ਅਤੇ ਪਿੰਡਾਂ ਅੰਦਰ ਜਾ ਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਕੀਤੇ ਜਾ ਰਹੇ ਪ੍ਰਚਾਰ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਚੜ੍ਹਦੀਕਲਾ ਲਈ ਹੋਰ ਵੀ ਜ਼ਿਆਦਾ ਪ੍ਰਚਾਰ ਕਰੋ ਤਾਂ ਜੋ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਨ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਅਰਾਈਂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਪਰ ਸਰਕਾਰ ਬਣਨ ਉਪਰੰਤ ਪੰਜਾਬ ਦੇ ਲੋਕਾਂ ਨਾਲ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਪੀ. ਪੀ. ਸੀ. ਸੀ. ਦੇ ਮੈਂਬਰ ਪ੍ਰਿਤਪਾਲ ਸਿੰਘ ਬਿੱਟੂ, ਕੁਲਦੀਪ ਸਿੰਘ ਰਿੰਕੂ, ਗੁਰਪ੍ਰੀਤ ਸਿੰਘ ਮਵੀ, ਹਰਦੀਪ ਸਿੰਘ, ਸ਼ੇਖਰ ਚੰਦ, ਕਮਲਜੀਤ ਸਿੰਘ ਚੰਦੀ, ਬੂਟਾ ਸਿੰਘ ਮੌਲਵੀਵਾਲਾ, ਹਰਪਾਲ ਸਿੰਘ ਘੱਗਾ, ਪਰਵਿੰਦਰ ਸਿੰਘ, ਨਰਿੰਦਰ ਕੁਮਾਰ ਸਮੇਤ ਵੱਖ-ਵੱਖ ਕਾਂਗਰਸੀ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਰੰਗਲਾ ਬਣਾ ਸਕਦੀ ਹੈ-ਲੱਖਾ ਲਲੀਣਾ ਅਗਲੀ ਖ਼ਬਰ ਸਰਕਾਰ ਪਿੰਡਾਂ ਦੇ ਮਸਲਿਆਂ ਨੂੰ ਉਲਝਾਉਣ ਦੀ ਬਜਾਏ ਸੁਲਝਾਉਣ ਦਾ ਯਤਨ ਕਰੇ-ਬੂਟਾ ਸਿੰਘ ਸ਼ਾਦੀਪੁਰ
Ad Position 24
No active advertisement