ਸਮਾਣਾ, 10 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਅਧੀਨ ਪੈਂਦੇ ਬਲਾਕ ਸਮਾਣਾ ਦੇ ਸਮੂਹ ਸਰਪੰਚਾਂ ਤੇ ਪੰਚਾਂ ਨਾਲ ਇਕ ਅਹਿਮ ਮੀਟਿੰਗ ਕਰਕੇ ਹਲਕੇ ਦੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਸਰਪੰਚਾਂ ਤੋਂ ਜ਼ਮੀਨੀ ਪੱਧਰ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਸਰਪੰਚਾਂ ਵਲੋਂ ਵਿਕਾਸ ਕਾਰਜਾਂ ਦੌਰਾਨ ਆ ਰਹੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਲੋੜਾਂ ਸੰਬੰਧੀ ਆਪਣੇ ਸੁਝਾਅ ਵੀ ਸਾਂਝੇ ਕੀਤੇ ਗਏ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਆਉਣ ਵਾਲੇ ਸਮੇਂ ਵਿਚ ਵੱਡੇ ਪੱਧਰ ‘ਤੇ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਸਮਾਣਾ ਹਰਦੀਪ ਸਿੰਘ ਚੀਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਹਰਦਿਆਲ ਸਿੰਘ ਰੰਧਾਵਾ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ ਸਾਹਿਬਾਨ ਅਮਰੀਕ ਸਿੰਘ, ਬਲਕਾਰ ਸਿੰਘ, ਰਾਜਵੀਰ ਸਿੰਘ, ਗੁਰਭੇਜ ਸਿੰਘ, ਸੂਬਾ ਸਿੰਘ, ਸੁਰਜੀਤ ਸਿੰਘ, ਕਮਲਜੀਤ ਸਿੰਘ, ਸੰਦੀਪ ਸਿੰਘ, ਗੁਰਵੀਰ ਸਿੰਘ, ਹਰਦੀਪ ਕੌਰ ਕੁਲਦੀਪ ਕੌਰ, ਗੁਰਪ੍ਰੀਤ ਕੌਰ, ਹਰਦੀਪ ਕੌਰ, ਸੁਖਵਿੰਦਰ ਕੌਰ, ਰਾਜਦੀਪ ਕੌਰ, ਮੂਰਤੀ, ਰਾਜਪਾਲ ਕੌਰ, ਗੁਰਜੀਤ ਕੌਰ, ਕਰਮਜੀਤ ਕੌਰ, ਸੰਬੰਧਿਤ ਵਿਭਾਗਾਂ ਤੋਂ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।