02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਮਿਲਿਆ ਆਲ ਇੰਡੀਆ ਕਾਂਗਰਸ ਦਾ ਬੈੈਸਟ ਪ੍ਰਫਾਰਮਰ ਐਵਾਰਡ

Ad Position 21
No active advertisement
ਅਜੀਤ ਡੈਸਕ 11-07-2026
ਪਟਿਆਲਾ, 10 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਦੇਸ਼ ਭਰ ਦੀਆਂ 1047 ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੇ ਕੰਮਕਾਜ ਦਾ ਵਿਸਤ੍ਰਿਤ ਮੁਲਾਂਕਣ ਕੀਤਾ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ੍ਹ ਵਿਖੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਮੀਟਿੰਗ ਵਿਚ ਗੁਰਸ਼ਰਨ ਕੌਰ ਰੰਧਾਵਾ ਸਮੇਤ 5 ਜ਼ਿਲ੍ਹਾ ਪ੍ਰਧਾਨਾਂ ਨੂੰ “ਬੈਸਟ ਪ੍ਰਫਾਰਮਰ” ਐਵਾਰਡ ਮਿਲਣ ਦਾ ਐਲਾਨ ਕੀਤਾ। ਇਸ ਮੁਲਾਂਕਣ ਪ੍ਰਕਿਰਿਆ ਵਿਚ ਸੰਗਠਨ ਦੇ ਵਿਸਥਾਰ ਵੱਖ-ਵੱਖ ਕਮੇਟੀਆਂ ਦੇ ਗਠਨ, ਨਵੇਂ ਵਰਕਰਾਂ ਨੂੰ ਜੋੜਨ ਅਤੇ ਜ਼ਿਲ੍ਹਾ ਦਫ਼ਤਰਾਂ ਦੇ ਸੁਚਾਰੂ ਪ੍ਰਬੰਧ ਵਰਗੇ ਮਾਪਦੰਡ ਸ਼ਾਮਿਲ ਹਨ। ਇਸ ਪ੍ਰਕਿਰਿਆ ਰਾਹੀਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਦੇ 5 ਜ਼ਿਲ੍ਹਾ ਪ੍ਰਧਾਨਾਂ ਨੂੰ ਚੁਣਿਆ, ਜਿਨ੍ਹਾਂ ’ਚ ਪਟਿਆਲਾ ਤੋਂ ਗੁਰਸ਼ਰਨ ਕੌਰ ਰੰਧਾਵਾ, ਮਾਲੇਰਕੋਟਲਾ ਤੋਂ ਨਿਸ਼ਾਤ ਅਖ਼ਤਰ, ਮਾਨਸਾ ਤੋਂ ਕੁਲਵੰਤ ਰਾਏ ਸਿੰਗਲਾ, ਅੰਮ੍ਰਿਤਸਰ ਤੋਂ ਮਿੱਠੂ ਮੈਦਾਨ ਤੇ ਰੋਪੜ ਤੋਂ ਅਸ਼ਵਨੀ ਸ਼ਰਮਾ ਦੇ ਨਾਂਅ ਸ਼ਾਮਿਲ ਹਨ। ਪ੍ਰੋਗਰਾਮ ਦੀ ਦੇਖ ਰੇਖ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਸ੍ਰੀ ਕੇ. ਸੀ. ਵੇਣੁਗੋਪਾਲ ਦੀ ਅਗਵਾਈ ਹੇਠ ਬਣੀ ਇਕ ਰਾਸ਼ਟਰੀ ਨਿਗਰਾਨੀ ਪ੍ਰਣਾਲੀ ਰਾਹੀਂ ਕੀਤੀ ਜਾਂਦੀ ਹੈ। ਇਨ੍ਹਾਂ ਸਾਰੇ ਮਾਪਦੰਡਾਂ ਤੇ ਖਰਾ ਉਤਰਦੇ ਹੋਏ ਗੁਰਸ਼ਰਨ ਕੌਰ ਰੰਧਾਵਾ ਸਮੇਤ ਪੰਜਾਬ ਦੇ 5 ਜ਼ਿਲ੍ਹਾ ਪ੍ਰਧਾਨਾਂ ਨੂੰ ਇਸ ਐਵਾਰਡ ਲਈ ਚੁਣਿਆ ਗਿਆ। ਇਹ ਐਲਾਨ ਮੌਕੇ ਚੰਡੀਗੜ੍ਹ ਕਾਂਗਰਸ ਭਵਨ ਵਿਚ ਪੰਜਾਬ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਹਿ ਇੰਚਾਰਜ ਹੀਨਾ ਕਾਵੜੇ, ਰਵਿੰਦਰ ਦਲਵੀ ਤੇ ਸੂਰਜ ਠਾਕੁਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸੇ ਦੌਰਾਨ ਗੁਰਸ਼ਰਨ ਕੌਰ ਰੰਧਾਵਾ ਨੇ ਸਾਂਸਦ ਡਾ. ਧਰਮਵੀਰ ਗਾਂਧੀ, ਸਾਬਕਾ ਵਿਧਾਇਕਾਂ ਤੇ ਮੰਤਰੀਆਂ, ਹਲਕਿਆਂ ਤੋਂ ਚੋਣ ਲੜ ਚੁੱਕੇ ਆਗੂਆਂ ਤੇ ਚਾਹਵਾਨ ਲੀਡਰਾਂ, ਪੰਚਾਇਤਾਂ ਤੇ ਨਗਰ ਕੌਂਸਲਾਂ ਦੇ ਪ੍ਰਧਾਨ ਮੈਂਬਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦੇ ਸਮੁੱਚੇ ਵਰਕਰਾਂ ਤੇ ਅਹੁਦੇਦਾਰਾਂ, ਬਲਾਕਾਂ ਦੇ ਅਹੁਦੇਦਾਰਾਂ ਤੇ ਵੱਖ-ਵੱਖ ਸੈੱਲਾਂ ਤੇ ਫਰੰਟਲ ਆਰਗਨਾਈਜੇਸ਼ਨਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਉਹ ਕਾਂਗਰਸ ਕਮੇਟੀ ਵਲੋਂ ਦਿੱਤੇ ਹਰ ਟੀਚੇ ਨੂੰ ਸਫਲ ਕਰਨ ਵਿਚ ਕਾਮਯਾਬ ਰਹੇ।
Ad Position 22
No active advertisement
ਪਿਛਲੀ ਖ਼ਬਰ 50 ਗ੍ਰਾਮ ਅਫੀਮ ਸਮੇਤ ਇਕ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਨਾਭਾ ਦੇ ਨੇੜਲੇ ਪਿੰਡ ਬੋੜਾਂ ਕਲਾਂ ਦੀ ਗ੍ਰਾਮ ਪੰਚਾਇਤ ਨੇ ਦੁਕਾਨ ਅੱਗੇ ਲਗਾਇਆ ਧਰਨਾ
Ad Position 24
No active advertisement