03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸੇਵਾ ਮੁਕਤ ਤਹਿਸੀਲਦਾਰ ਦਰਸ਼ਨ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਤੇ ਭੁਪੇਸ਼ ਬਘੇਲ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 11-07-2026
ਪਾਤੜਾਂ, 10 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਅਤੇ ਸੇਵਾ ਮੁਕਤ ਤਹਿਸੀਲਦਾਰ ਦਰਸ਼ਨ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਕੇ ਜਿੱਥੇ ਉਨ੍ਹਾਂ ਵਲੋਂ ਹਲਕਾ ਸ਼ੁਤਰਾਣਾ ਅੰਦਰ ਕਾਂਗਰਸ ਪਾਰਟੀ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਉਥੇ ਹੀ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਅੰਦਰ ਉਨ੍ਹਾਂ ਵਲੋਂ ਘਰ ਘਰ ਜਾ ਕੇ ਕੀਤੇ ਜਾ ਰਹੇ ਕਾਂਗਰਸ ਪਾਰਟੀ ਦੇ ਪ੍ਰਚਾਰ ਸੰਬੰਧੀ ਵੀ ਜਾਣਕਾਰੀ ਦਿੱਤੀ, ਜਿਸ ਦੌਰਾਨ ਉਕਤ ਦੋਵਾਂ ਆਗੂਆਂ ਨੇ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਦੀ ਕੀਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਦੁਬਾਰਾ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪਹਿਲਾਂ ਨਾਲੋਂ ਵੀ ਜ਼ਿਆਦਾ ਪ੍ਰਚਾਰ ਕੀਤਾ ਜਾਵੇ। ਸਿੱਧੂ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਦਾ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ ਜਦੋਂ ਕਿ ਹੋਰ ਕਿਸੇ ਵੀ ਸਰਕਾਰ ਨੇ ਹਲਕਾ ਸ਼ੁਤਰਾਨਾ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਦੁਖੀ ਹਨ ਅਤੇ ਕਾਂਗਰਸ ਪਾਰਟੀ ਨੂੰ ਭਰਵਾਂ ਸਮਰਥਨ ਦੇ ਰਹੇ ਹਨ, ਜਿਸ ਨੂੰ ਦੇਖਦਿਆਂ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਮਜਬੂਤ ਸਰਕਾਰ ਬਣਾਵੇਗੀ, ਜਿਸ ਉਪਰੰਤ ਪੰਜਾਬ ਨੂੰ ਦੁਬਾਰਾ ਫਿਰ ਵਿਕਾਸ ਤੇ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਪਾਣੀ ਦੀ ਨਿਕਾਸੀ ਤੇ ਸੀਵਰੇਜ ਸਾਫ਼ ਰੱਖਣ ਲਈ ਵਿਸ਼ੇਸ਼ ਮੁਹਿੰਮ-ਮੇਅਰ, ਕਮਿਸ਼ਨਰ ਅਗਲੀ ਖ਼ਬਰ 50 ਗ੍ਰਾਮ ਅਫੀਮ ਸਮੇਤ ਇਕ ਕਾਬੂ, ਮਾਮਲਾ ਦਰਜ
Ad Position 24
No active advertisement