03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਬਰਸਾਤੀ ਪਾਣੀ ਦੀ ਨਿਕਾਸੀ ਤੇ ਸੀਵਰੇਜ ਸਾਫ਼ ਰੱਖਣ ਲਈ ਵਿਸ਼ੇਸ਼ ਮੁਹਿੰਮ-ਮੇਅਰ, ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 11-07-2026
ਪਟਿਆਲਾ, 10 ਜੁਲਾਈ (ਅ. ਸ. ਆਹਲੂਵਾਲੀਆ)-ਨਗਰ ਨਿਗਮ ਦੇ 60 ਵਾਰਡਾਂ ਅੰਦਰ ਬਰਸਾਤੀ ਮੌਸਮ ਨੂੰ ਦੇਖਦਿਆਂ ਡਰੇਨਾਂ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ (ਰੇਨ ਵਾਟਰ ਹਾਰਵੈਸਟਿੰਗ ਸਿਸਟਮ) ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇਸ ਦੀ ਅਗਵਾਈ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਗਰੇਵਾਲ ਤੇ ਇਲਾਕੇ ਦੇ ਕੌਂਸਲਰਾਂ ਦੀ ਦੇਖ-ਰੇਖ ਹੇਠਾਂ ਹੋ ਰਹੀ ਹੈ। ਇਹੀ ਵਜਾ ਰਹੀ ਕਿ ਪਿਛਲੇ ਦਿਨੀਂ ਹੋਈ ਬਰਸਾਤ ਕਾਰਨ ਟੁੱਟੀਆਂ ਸੜਕਾਂ ਤੋਂ ਇਲਾਵਾ ਹੋਰ ਕਿਤੇ ਬਰਸਾਤੀ ਪਾਣੀ ਖੜ੍ਹਾਂ ਨਜ਼ਰ ਨਹੀਂ ਆਇਆ। ਸ੍ਰੀ ਗੋਗੀਆ ਮੁਤਾਬਿਕ ਲੰਘੀਆਂ ਸਰਕਾਰਾਂ ਦੀ ਨਾਲਾਇਕੀ ਕਾਰਨ ਹੀ ਬਰਸਾਤੀ ਪਾਣੀ ਨਾਗਰਿਕਾਂ ਲਈ ਮੁਸੀਬਤ ਬਣ ਖੜ੍ਹਦਾ ਸੀ, ਜਿਸ ਨੂੰ ਹੁਣ ਕੌਂਸਲਰਾਂ ਅਤੇ ਨਿਗਮ ਮੁਲਾਜ਼ਮਾਂ ਦੀ ਕੀਤੀ ਜਾ ਰਹੀ ਮੁਸ਼ਕੱਤ ਨਾਲ ਬਰਸਾਤੀ ਪਾਣੀ ਖੜ੍ਹਾ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਰਸਾਤੀ ਪਾਣੀ ਲਈ ਬਣੀਆਂ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਵਿਚ ਮਿੱਟੀ ਨਾ ਸੁੱਟੀ ਜਾਵੇ ਜੋ ਉਨ੍ਹਾਂ ਲਈ ਹੀ ਮੁਸੀਬਤ ਦਾ ਕਾਰਨ ਬਣਦਾ ਹੈ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਮੁਤਾਬਿਕ ਇਸ ਤੋਂ ਇਲਾਵਾ ਸੀਵਰੇਜ ਲਾਈਨਾਂ ਵੀ ਬਲਾਕ ਨਾ ਹੋਣ ਉਤੇ ਵੀ ਪੈਨੀ ਨਜ਼ਰ ਰੱਖੀ ਗਈ ਹੈ। ਨਿਗਮ ਮੁਲਾਜ਼ਮ ਕੌਂਸਲਰਾਂ ਵਲੋਂ ਮਿਲਦੀ ਸ਼ਿਕਾਇਤ ਉਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੇ ਪਏ ਹਨ। ਸਫ਼ਾਈ ਚਾਹੇ ਦਿਨੇ ਹੋਵੇ ਚਾਹੇ ਰਾਤ ਸਮੇਂ ਸੀਵਰਮੈਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਵਾ ਕੇ ਹੀ ਸੀਵਰੇਜ ਦੀ ਸਫ਼ਾਈ ਕਰਵਾਈ ਜਾਂਦੀ ਹੈ। ਸੀਨੀਅਰ ਕੌਂਸਲਰ ਜਸਬੀਰ ਸਿੰਘ ਗਾਂਧੀ ਨੇ ਦੱਸਿਆ ਕਿ ਉਨਾਂ ਵਲੋਂ ਜਦੋਂ ਵੀ ਸੀਵਰੇਜ ਜਾਂ ਕਿਸੇ ਹੋਰ ਚੀਜ਼ ਲਈ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਤੁਰੰਤ ਮੁਲਾਜ਼ਮ ਮੌਕੇ ’ਤੇ ਪਹੁੰਚ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਕਿਸੇ ਲਾਲਚ ਦੇ ਦਿਨ-ਰਾਤ ਮਿਹਨਤ ਕਰਨ ਵਾਲੇ ਜੁਝਾਰੂ ਵਰਕਰ ਹੀ ਪਾਰਟੀ ਦੀ ਅਸਲ ਰੀੜ੍ਹ ਦੀ ਹੱਡੀ-ਚੇਅਰਮੈਨ ਜੱਸੀ ਸੋਹ... ਅਗਲੀ ਖ਼ਬਰ ਸੇਵਾ ਮੁਕਤ ਤਹਿਸੀਲਦਾਰ ਦਰਸ਼ਨ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਤੇ ਭੁਪੇਸ਼ ਬਘੇਲ ਨਾਲ ਮੁਲਾਕਾਤ
Ad Position 24
No active advertisement